For the best experience, open
https://m.punjabitribuneonline.com
on your mobile browser.
Advertisement

ਸਰੂਪ ਰਾਣੀ ਸਰਕਾਰੀ ਕਾਲਜ ’ਚ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

09:49 AM Apr 22, 2024 IST
ਸਰੂਪ ਰਾਣੀ ਸਰਕਾਰੀ ਕਾਲਜ ’ਚ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ
ਡਿਗਰੀਆਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਖ਼ੁਸ਼ੀ ਜ਼ਾਹਿਰ ਕਰਦੀਆਂ ਹੋਈਆਂ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 21 ਅਪਰੈਲ
ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿੱਚ 52ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 2021-22 ਦੇ ਵੱਖ-ਵੱਖ ਕੋਰਸਾਂ ਨਾਲ ਸਬੰਧਤ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ। ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ-ਕਮ-ਮੈਂਬਰ ਸਕੱਤਰ ਪੰਜਾਬ ਜੈਵ ਵਿਭਿੰਨਤਾ ਬੋਰਡ) ਨੇ ਸ਼ਿਰਕਤ ਕੀਤੀ। ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।
ਪ੍ਰਿੰਸੀਪਲ ਪ੍ਰੋ. (ਡਾ.) ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਮੁੱਖ ਮਹਿਮਾਨ ਨੇ ਸਾਰੀਆਂ ਡਿਗਰੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ। ਆਪਣੇ ਸੰਬੋਧਨ ’ਚ ਉਨ੍ਹਾਂ ਬੱਚਿਆਂ ਨੂੰ ਹਿੰਮਤ, ਮਿਹਨਤ, ਲਗਨ ਤੇ ਵਿਸ਼ਵਾਸ ਨਾਲ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਖਿੜੇ ਮੱਥੇ ਸਵੀਕਾਰ ਕਰ ਕੇ ਕਾਮਯਾਬ ਹੋਣ ਲਈ ਪ੍ਰਰਿਆ। ਉਨ੍ਹਾਂ ਮਾਂ ਬੋਲੀ ਨੂੰ ਕਦੇ ਨਾ ਭੁੱਲਣ ਦਾ ਸੰਦੇਸ਼ ਦਿੱਤਾ। ਸੰਗੀਤ ਵਿਭਾਗ ਨੇ ਫੋਕ ਆਰਕੈਸਟਰਾ ’ਤੇ ਸਮੂਹ ਗੀਤ, ਡਾਂਸ ਵਿਭਾਗ ਵੱਲੋਂ ਨ੍ਰਿੱਤ ਪੇਸ਼ ਕੀਤਾ ਗਿਆ।

Advertisement

Advertisement
Author Image

Advertisement
Advertisement
×