ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖ਼ਾਲਸਾ ਕਾਲਜ ਵਿੱਚ 630 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

09:55 AM Mar 16, 2024 IST
ਡਿਗਰੀਆਂ ਮਿਲਣ ਮਗਰੋਂ ਖ਼ੁਸ਼ੀ ਦਾ ਇਜ਼ਹਾਰ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 15 ਮਾਰਚ
ਜੀਟੀਬੀ ਐਜੂਕੇਸ਼ਨ ਟੱਰਸਟ ਵੱਲੋਂ ਜੀਟੀਬੀ ਖਾਲਸਾ ਕਾਲਜ ਫਾਰ ਵਿਮੈੱਨ ਅਤੇ ਜੀਟੀਬੀ ਖਾਲਸਾ ਕਾਲਜ (ਬੀ.ਐੱਡ) ਆਫ ਐਜੂਕੇਸ਼ਨ ਦੇ ਕਰਵਾਏ ਸਾਂਝੇ ਡਿਗਰੀ ਵੰਡ ਸਮਾਗਮ ਦੌਰਾਨ 630 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਪ੍ਰਿੰਸੀਪਲ ਡਾ. ਵਰਿੰਦਰ ਕੌਰ ਅਤੇ ਪ੍ਰਿੰਸੀਪਲ ਸੰਦੀਪ ਬੋਸਕੇ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ. ਸੰਜੇ ਕੌਸ਼ਿਕ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕੀਤਾ ਗਿਆ। ਇਸ ਉਪਰੰਤ ਸ਼ਬਦ ਗਾਇਨ ਮਗਰੋਂ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਦੋਵੇਂ ਕਾਲਜਾਂ ਦੀ ਸਾਲਾਨਾ ਰਿਪੋਰਟ ਪੜ੍ਹੀ। ਸਮਾਗਮ ਵਿੱਚ 2017 ਤੋਂ 2022 ਸੈਸ਼ਨਾਂ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ ਅਤੇ ਵੱਖ ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ 128 ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਗਿਆ। ਇਸ ਤੋਂ ਇਲਾਵਾ ਪ੍ਰਬੰਧਕਾਂ ਵੱਲੋਂ ਕਾਲਜ ਦੀਆਂ ਖਿਡਾਰਣਾਂ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਮੰਚ ਦਾ ਸੰਚਾਲਨ ਪ੍ਰੋ. ਰਜਿੰਦਰ ਕੌਰ ਕਲਸੀ ਨੇ ਕੀਤਾ। ਪ੍ਰਬੰਧਕਾਂ ਵੱਲੋਂ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਆਖ਼ਰ ਵਿੱਚ ਮੈਨੇਜਰ ਗੁਰਪ੍ਰੀਤ ਸਿੰਘ ਚੀਮਾ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਪ੍ਰੋਗਰਾਮ ਦੇ ਸੁਚੱਜੇ ਸੰਚਾਲਨ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਪ੍ਰਬੰਧਕੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਪ੍ਰਸ਼ੋਤਮ ਸਿੰਘ ਦੇਵੀਦਾਸ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਅਤੇ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਮੌਜੂਦ ਸਨ।

Advertisement

Advertisement
Advertisement