ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਸਾ ਲਾਅ ਕਾਲਜ ਦੀ ਕਾਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ

06:57 AM Apr 28, 2024 IST
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਡਿਗਰੀ ਦਿੰਦੇ ਹੋਏ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅਮ੍ਰਿਤਸਰ, 27 ਅਪਰੈਲ
ਖਾਲਸਾ ਕਾਲਜ ਆਫ ਲਾਅ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਵੱਲੋਂ ਲਗਪਗ 370 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਡਿਗਰੀ ਪ੍ਰਾਪਤ ਕਰਨ ਵਾਲਿਆਂ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਸ਼ਾਮਲ ਸਨ। ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਹਾਜ਼ਰ ਸਨ।
ਇਸ ਮੌਕੇ ਜਸਟਿਸ ਪੁਰੀ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਕਾਨੂੰਨੀ ਪੇਸ਼ੇ ’ਚ ਇਮਾਨਦਾਰੀ ਸਭ ਤੋਂ ਜ਼ਰੂਰੀ ਹੈ। ਲੋਕਾਂ ਨੂੰ ਇਨਸਾਫ਼ ਦਿਵਾਉਣ ’ਚ ਵਕੀਲਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਦਿਆਰਥੀਆਂ ਨੂੰ ਸਫ਼ਲਤਾ ਦੇ ਪੰਜ ਮੰਤਰ ਦਿੰਦਿਆਂ ਉਨ੍ਹਾਂ ਕਿਹਾ ਕਿ ਵਕੀਲਾਂ ਵਾਸਤੇ ਹਰ ਨਵਾਂ ਕੇਸ ਨਵੀਂ ਚੁਣੌਤੀ ਲੈ ਕੇ ਆਉਂਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਕੇਸ ਨੂੰ ਸਹੀ ਦਿਸ਼ਾ ’ਚ ਲਿਜਾਣ ਲਈ ਇਸ ਦੇ ਹਰ ਇਕ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨੀ ਕਿੱਤਾ ਸਿਰਫ਼ ਕਰੀਅਰ ਨਹੀਂ, ਸਗੋਂ ਇੱਕ ਨੇਕ ਕਾਰਜ ਅਤੇ ਸੇਵਾ ਹੈ ਕਿਉਂਕਿ ਇਸ ਸਦਕਾ ਹੀ ਸਮਾਜ ਦੇ ਹਰ ਵਰਗ ਨੂੰ ਇਨਸਾਫ਼ ਮਿਲਦਾ ਹੈ। ਇਸ ਮੌਕੇ ਸ੍ਰੀ ਛੀਨਾ ਨੇ ਪ੍ਰਧਾਨਗੀ ਭਾਸ਼ਣ ’ਚ ਕਿਹਾ ਕਿ ਜਦੋਂ ਕਾਰਜਪਾਲਿਕਾ ਤੇ ਵਿਧਾਨ ਪਾਲਿਕਾ ਇਨਸਾਫ਼ ਦਿਵਾਉਣ ’ਚ ਅਸਫ਼ਲ ਰਹਿਣ ’ਤੇ ਆਮ ਇਨਸਾਨ ਲਈ ਅਦਾਲਤਾਂ ਹੀ ਅੰਤਿਮ ਸਹਾਰਾ ਹੁੰਦੀਆਂ ਹਨ।
ਇਸ ਤੋਂ ਪਹਿਲਾਂ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇਸ ਮੌਕੇ ਐਡੀਸ਼ਨਲ ਐਡਵੋਕੇਟ ਜਨਰਲ ਕਰਨਜੀਤ ਸਿੰਘ, ਸਾਬਕਾ ਪ੍ਰਿੰਸੀਪਲ ਡਾ. ਦਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ, ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਹੋਰ ਕਾਲਜਾਂ ਦੇ ਪ੍ਰਿੰਸੀਪਲ ਹਾਜ਼ਰ ਸਨ।

Advertisement

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਵਕੀਲ ਬਣੇ

‘ਆਪ’ ਦੇ ਵਿਧਾਇਕਾਂ ਵਿੱਚੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਵਕੀਲ ਬਣ ਗਏ ਹਨ। ਅੱਜ ਉਨ੍ਹਾਂ ਨੇ ਖਾਲਸਾ ਕਾਲਜ ਆਫ ਲਾਅ ਦੀ ਕਾਨਵੋਕੇਸ਼ਨ ਵਿਚ ਆਪਣੀ ਲਾਅ ਦੀ ਡਿਗਰੀ ਪ੍ਰਾਪਤ ਕੀਤੀ ਹੈ। ‘ਆਪ’ ਦੇ ਸ਼ਹਿਰ ਵਿਚ ਪੰਜ ਵਿਧਾਇਕਾਂ ਵਿੱਚੋਂ ਦੋ ਡਾਕਟਰ ਹਨ ਤੇ ਬਾਕੀ ਤਿੰਨ ਵਿਧਾਇਕਾਂ ਵਿੱਚੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਸਾਬਕਾ ਆਈਜੀ ਹਨ ਤੇ ਉਹ ਵਕੀਲ ਵੀ ਹਨ। ਹੁਣ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਵਕੀਲ ਬਣ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018 -2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿੱਚ ਐੱਲਐੱਲਬੀ ਦੀ ਪੜ੍ਹਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ ਸੀ। ਸ੍ਰੀ ਈਟੀਓ ਨੇ ਕਿਹਾ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਾਨਵੋਕੇਸ਼ਨ ਦਾ ਹਿੱਸਾ ਬਣੇ ਹਨ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਕਾਲਜ ਨੂੰ ਮਾਣ ਹੈ ਕਿ ਉਨ੍ਹਾਂ ਦੇ ਸਾਬਕਾ ਵਿਦਿਆਰਥੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਵੀ ਇਕ ਆਮ ਵਿਦਿਆਰਥੀ ਵੱਜੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਕਰਨ ਲਈ ਆਏ ਹਨ।

Advertisement
Advertisement
Advertisement