ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਮਹੂਰੀ ਕਿਸਾਨ ਸਭਾ ਦਾ ਡੈਲੀਗੇਟ ਇਜਲਾਸ

09:12 AM Sep 23, 2024 IST
ਤਹਿਸੀਲ ਕਮੇਟੀ ਦੇ ਚੁਣੇ ਗਏ ਅਹੁਦੇਦਾਰ ਜਥੇਬੰਦੀ ਦੇ ਆਗੂਆਂ ਨਾਲ| - ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 22 ਸਤੰਬਰ
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸਥਾਨਕ ਤਹਿਸੀਲ ਇਕਾਈ ਦਾ ਡੈਲੀਗੇਟ ਇਜਲਾਸ ਸ਼ਹੀਦ ਦੀਪਕ ਧਵਨ ਯਾਦਗਾਰੀ ਭਵਨ ’ਚ ਕਰਵਾਇਆ ਗਿਆ ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਤਹਿਸੀਲ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ| ਜਥੇਬੰਦੀ ਦੇ ਆਗੂ ਹਰਦੀਪ ਸਿੰਘ ਰਸੂਲਪੁਰ, ਕੁਲਦੀਪ ਸਿੰਘ ਮਾਣੋਚਾਹਲ ਤੇ ਤਰਸੇਮ ਸਿੰਘ ਢੋਟੀਆਂ ’ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਕਰਵਾਏ ਗਏ ਇਜਲਾਸ ਨੂੰ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਪਰਗਟ ਸਿੰਘ ਜਾਮਾਰਾਏ ਅਤੇ ਮੁਖਤਾਰ ਸਿੰਘ ਮੱਲਾ ਨੇ ਸੰਬੋਧਨ ਕੀਤਾ| ਉਨ੍ਹਾਂ ਪੰਜਾਬ ਦੇ ਖੇਤੀ ਸੰਕਟ ਨੂੰ ਹੱਲ ਕਰਨ ਲਈ ਕਾਰਪੋਰੇਟ ਪੱਖੀ ਨੀਤੀਆਂ ਨੂੰ ਰੱਦ ਕਰਕੇ ਕੁਦਰਤੀ ਸਰੋਤਾਂ ਅਤੇ ਵਾਤਾਵਰਨ ਦੀ ਰਾਖੀ ਕਰਦੀ ਕਿਸਾਨ ਪੱਖੀ ਖੇਤੀ ਨੀਤੀ ਨੂੰ ਲਾਗੂ ਕਰਨ ’ਤੇ ਜ਼ੋਰ ਦਿੱਤਾ| ਇਜਲਾਸ ਵਿੱਚ ਹਰਦੀਪ ਸਿੰਘ ਰਸੂਲਪੁਰ ਨੂੰ ਪ੍ਰਧਾਨ, ਪਲਵਿੰਦਰ ਸਿੰਘ ਸੇਰੋਂ ਨੂੰ ਜਨਰਲ ਸਕੱਤਰ, ਲੱਖਾ ਸਿੰਘ ਮੰਨਣ ਨੂੰ ਮੀਤ ਪ੍ਰਧਾਨ, ਕੁਲਦੀਪ ਸਿੰਘ ਉਸਮਾਂ ਨੂੰ ਸਹਾਇਕ ਸਕੱਤਰ, ਬਚਿੱਤਰ ਸਿੰਘ ਚੀਮਾ ਨੂੰ ਖਜ਼ਾਨਚੀ, ਤਰਸੇਮ ਸਿੰਘ ਢੋਟੀਆਂ ਨੂੰ ਪ੍ਰਚਾਰ ਸਕੱਤਰ ਅਤੇ ਅੰਮ੍ਰਿਤਪਾਲ ਸਿੰਘ ਚੀਮਾ ਕਲਾ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ|

Advertisement

Advertisement