ਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤ
09:04 AM Jan 28, 2025 IST
ਨਵੀਂ ਦਿੱਲੀ, 28 ਜਨਵਰੀ
Advertisement
ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਦੀ ਘਟਨਾ ਵਿੱਚ ਦੋ ਨਾਬਾਲਗ ਭੈਣਾਂ ਸਣੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਮਲਬੇ ’ਚੋਂ ਬਰਾਮਦ ਕੀਤੀਆਂ ਗਈਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ ਸਕੂਲ ਨੇੜੇ ਨਵੀਂ ਬਣੀ ਇਮਾਰਤ ਸੋਮਵਾਰ ਸ਼ਾਮ ਨੂੰ ਹਾਦਸਾਗ੍ਰਸਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮਲਬੇ ’ਚੋਂ ਦੋ ਨਾਬਾਲਗ ਭੈਣਾਂ ਸਣੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, ਜਦਕਿ 12 ਲੋਕਾਂ ਨੂੰ ਬਚਾਇਆ ਗਿਆ ਹੈ। ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 12 ਨੂੰ ਬਚਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ ਅਤੇ ਮਲਬੇ ਹੇਠ ਹੋਰ ਲੋਕ ਦੱਬੇ ਹੋ ਸਕਦੇ ਹਨ। ਪੀਟੀਆਈ
Advertisement
Advertisement