ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ: ਫੈਕਟਰੀ ਵਿੱਚ ਅੱਗ ਲੱਗੀ

01:43 PM Aug 12, 2024 IST
ਫੈਕਟਰੀ ’ਚ ਲੱਗੀ ਅੱਗ ਬੁਝਾਉਂਦੇ ਹੋਏ ਫਾਇਰ ਬਿ੍ਗੇਡ ਦੇ ਕਰਮਚਾਰੀ। ਫੋਟੋ: ਪੀਟੀਆਈ

ਨਵੀਂ ਦਿੱਲੀ, 12 ਅਗਸਤ
ਇਥੇ ਦਿੱਲੀ ਦੇ ਬਾਹਰਵਾਰ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਜੀਨਸ ਨਿਰਮਾਣ ਯੂਨਿਟ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 7 ਵਜੇ ਫੋਨ ਕਾਲ ਰਾਹੀਂ ਪ੍ਰਾਪਤ ਹੋਈ ਜਿਸ ਤੋਂ ਬਾਅਦ 15 ਫਾਇਰ ਟੈਂਡਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਤਿੰਨ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਲੱਗੀ, ਜਿਸ 'ਤੇ ਪੰਜ ਘੰਟੇ ਦੀ ਕਾਰਵਾਈ ਤੋਂ ਬਾਅਦ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਕੱਪੜੇ ਅਤੇ ਫਰਨੀਚਰ ਸਮੇਤ ਸਾਮਾਨ ਸੜ ਕੇ ਸੁਆਹ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। -ਪੀਟੀਆਈ

Advertisement

Advertisement