ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ: ਪ੍ਰਦਰਸ਼ਨ ’ਚ ਹਿੱਸਾ ਲੈਣ ਵਾਲੇ ‘ਆਪ’ ਵਿਧਾਇਕਾਂ ਤੇ ਵਰਕਰਾਂ ਨੂੰ ਰੋਕਿਆ ਤੇ ਹਿਰਾਸਤ ’ਚ ਲਿਆ ਜਾ ਰਿਹੈ: ਕੇਜਰੀਵਾਲ

11:48 AM Feb 02, 2024 IST

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 2 ਫਰਵਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਵਿੱਚ ‘ਧੋਖਾਧੜੀ’ ਖ਼ਿਲਾਫ਼ ਇੱਥੇ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਲਈ ਆ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਵਰਕਰਾਂ ਨੂੰ ਰੋਕਿਆ ਤੇ ਹਿਰਾਸਤ ’ਚ ਲਿਆ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਦੇਸ਼ ਤੇ ਜਮਹੂਰੀਅਤ ਨੂੰ ਬਚਾਉਣਾ ਹੈ। ਆਪ ਦੇ  ਨਾਲ ਹੀ ਭਾਜਪਾ ਵੀ ਅੱਜ ਕੇਜਰੀਵਾਲ ਸਰਕਾਰ 'ਚ ਭ੍ਰਿਸ਼ਟਾਚਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਹੈ, ਜਿਸ ਕਾਰਨ ਮੱਧ ਦਿੱਲੀ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਮਾਰਗ ਨੂੰ ਜਾਣ ਵਾਲੀਆਂ ਕਈ ਸੜਕਾਂ 'ਤੇ ਬੈਰੀਕੇਡ ਲਗਾ ਦਿੱਤੇ ਹਨ ਅਤੇ ਵਾਧੂ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ। ਭਾਜਪਾ 'ਆਪ' ਹੈੱਡਕੁਆਰਟਰ ਨੇੜੇ ਆਪਣਾ ਧਰਨਾ ਦੇ ਰਹੀ ਹੈ ਤੇ ਦੋਵਾਂ ਧਿਰਾਂ ਦੇ ਮੁੱਖ ਦਫ਼ਤਰ ਇੱਕੋ ਸੜਕ ’ਤੇ ਹਨ ਅਤੇ ਦੋਵਾਂ ਵਿਚਾਲੇ ਕੁਝ ਸੌ ਮੀਟਰ ਦੀ ਦੂਰੀ ਹੈ।

Advertisement
Advertisement