ਦਿੱਲੀ: ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵਿਧਾਇਕਾਂ ਨੇ ਪ੍ਰਦਰਸ਼ਨ ਕੀਤਾ, ਵਿਧਾਨ ਸਭਾ ਦੀ ਕਾਰਵਾਈ ਕੁੱਝ ਸਮੇਂ ਲਈ ਠੱਪ
12:58 PM Mar 27, 2024 IST
ਨਵੀਂ ਦਿੱਲੀ, 27 ਮਾਰਚ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ 15 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਅਤੇ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਆਤਿਸ਼ੀ ਅਤੇ ਸੌਰਭ ਭਾਰਦਵਾਜ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨੇ ਪ੍ਰਦਰਸ਼ਨ 'ਚ ਹਿੱਸਾ ਲਿਆ। ਉਨ੍ਹਾਂ ਪੀਲੀਆਂ ਟੀ-ਸ਼ਰਟਾਂ ਪਾਈਆਂ ਹੋਈਆਂ ਸਨ, ਜਿਨ੍ਹਾਂ ’ਤੇ ਮੈਂ ਭੀ ਕੇਜਰੀਵਾਲ ਅਤੇ ਮੋਦੀ ਕਾ ਸਬਸੇ ਬਡਾ ਡਰ ਕੇਜਰੀਵਾਲ ਵਰਗੇ ਨਾਅਰੇ ਲਿਖੇ ਹੋਏ ਸਨ।
Advertisement
Advertisement