ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿਧਾਨ ਸਭਾ ਚੋਣਾਂ: ‘ਆਪ’ ਦੇ ਮਹਿੰਦਰ ਚੌਧਰੀ ਮਹਿਰੌਲੀ ਤੋਂ ਉਮੀਦਵਾਰ

07:36 AM Dec 21, 2024 IST
ਮਹਿੰਦਰ ਚੌਧਰੀ, ਨਰੇਸ਼ ਯਾਦਵ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਦਸੰਬਰ
ਆਮ ਆਦਮੀ ਪਾਰਟੀ ਨੇ ਅੱਜ ਮਹਿਰੌਲੀ ਤੋਂ ਉਮੀਦਵਾਰ ਨਰੇਸ਼ ਯਾਦਵ ਦੀ ਥਾਂ ਮਹਿੰਦਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਨਰੇਸ਼ ਯਾਦਵ ਨੂੰ ਕੁਰਾਨ ਬੇਅਦਬੀ ਮਾਮਲੇ ਵਿੱਚ ਪਿਛਲੇ ਮਹੀਨੇ ਦੋਸ਼ੀ ਠਹਿਰਾਇਆ ਗਿਆ ਸੀ। ਮਹਿਰੌਲੀ ਤੋਂ ਮੌਜੂਦਾ ਵਿਧਾਇਕ ਯਾਦਵ ਨੂੰ ਪੰਜਾਬ ਦੀ ਇੱਕ ਅਦਾਲਤ ਨੇ 2016 ਦੇ ਕੁਰਾਨ ਦੀ ਬੇਅਦਬੀ ਮਾਮਲੇ ਵਿੱਚ ਦੋ ਸਾਲ ਦੀ ਸਜ਼ਾ ਸੁਣਾਈ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਜਨਰਲ ਸਕੱਤਰ (ਜਥੇਬੰਦਕ) ਸੰਦੀਪ ਪਾਠਕ ਨੇ ਪਾਰਟੀ ਦੀ ਪੰਜਵੀਂ ਸੂਚੀ ਜਾਰੀ ਕੀਤੀ, ਜਿਸ ਵਿੱਚ ਚੌਧਰੀ ਨੂੰ ਮਹਿਰੌਲੀ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਨਰੇਸ਼ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੱਸਿਆ ਕਿ ਜਦੋਂ ਤੱਕ ਅਦਾਲਤ ਤੋਂ ਉਹ ਬਰੀ ਬਾ-ਇੱਜ਼ਤ ਬਰੀ ਨਹੀਂ ਹੋ ਜਾਂਦੇ, ਉਦੋਂ ਤੱਕ ਉਹ ਚੋਣ ਨਹੀਂ ਲੜਨਗੇ। ਆਪਣੀ ਉਮੀਦਵਾਰੀ ਛੱਡਣ ਦਾ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ, ‘‘12 ਸਾਲ ਪਹਿਲਾਂ ਮੈਂ ਸਤਿਕਾਰਯੋਗ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਇਸ ਪਾਰਟੀ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ। ਅੱਜ ਅਰਵਿੰਦ ਜੀ ਨੂੰ ਮਿਲਣ ਤੋਂ ਬਾਅਦ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਉਦੋਂ ਤੱਕ ਚੋਣ ਨਹੀਂ ਲੜਾਂਗਾ ਜਦੋਂ ਤੱਕ ਮੈਨੂੰ ਮਾਣਯੋਗ ਅਦਾਲਤ ਵੱਲੋਂ ਬਰੀ ਨਹੀਂ ਕੀਤਾ ਜਾਂਦਾ।
ਮੈਂ ਪੂਰੀ ਤਰ੍ਹਾਂ ਬੇਕਸੂਰ ਹਾਂ ਅਤੇ ਮੇਰੇ ’ਤੇ ਲਗਾਏ ਗਏ ਦੋਸ਼ ਸਿਆਸਤ ਤੋਂ ਪ੍ਰੇਰਿਤ ਅਤੇ ਝੂਠੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਨੂੰ ਚੋਣ ਲੜਨ ਤੋਂ ਮੁਕਤ ਕਰ ਦੇਣ। ਮੈਂ ਲੋਕਾਂ ਦੀ ਸੇਵਾ ਕਰਦਾ ਰਹਾਂਗਾ। ਮਹਿਰੌਲੀ ਅਤੇ ਇੱਕ ਆਮ ਵਰਕਰ ਦੀ ਤਰ੍ਹਾਂ ਕੰਮ ਕਰਾਂਗਾ। ਮੈਂ ਕੇਜਰੀਵਾਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ।’’ ‘ਆਪ’ ਨੇ ਸੀਨੀਅਰ ਆਗੂਆਂ ਨੂੰ ਮੁੜ ਮੈਦਾਨ ਵਿੱਚ ਉਤਾਰਿਆ ਹੈ।
ਕੈਬਨਿਟ ਮੰਤਰੀ ਸੌਰਭ ਭਾਰਦਵਾਜ, ਗੋਪਾਲ ਰਾਏ, ਇਮਰਾਨ ਹੁਸੈਨ, ਰਘੁਵਿੰਦਰ ਸ਼ੌਕੀਨ ਅਤੇ ਮੁਕੇਸ਼ ਕੁਮਾਰ ਅਹਲਾਵਤ ਨੂੰ ਕ੍ਰਮਵਾਰ ਗ੍ਰੇਟਰ ਕੈਲਾਸ਼, ਬਾਬਰਪੁਰ, ਬੱਲੀਮਾਰਨ, ਨੰਗਲੋਈ ਜਾਟ ਅਤੇ ਸੁਲਤਾਨਪੁਰ ਮਾਜਰਾ ਤੋਂ ਚੋਣ ਲੜਨਗੇ। ਪਾਰਟੀ ਨੇ ਕਈ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਅਤੇ ਅੱਧੀ ਦਰਜਨ ਦਲਬਦਲੂਆਂ ਨੂੰ ਵੀ ਪਹਿਲੀ ਸੂਚੀ ਵਿੱਚ ਥਾਂ ਦੇ ਕੇ ਨਿਵਾਜਿਆ ਗਿਆ।

Advertisement

Advertisement