ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਦਿੱਲੀ ਚਲੋ’ ਅੰਦੋਲਨ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ: ਰੁਲਦੂ ਸਿੰਘ

07:11 AM Feb 10, 2024 IST

ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ 13 ਫਰਵਰੀ ਦੇ ‘ਦਿੱਲੀ ਚਲੋ’ ਅੰਦੋਲਨ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚੇ ਨਾਲ ਸਬੰਧਤ ਹੈ, ਜਿਸ ਦਾ ਉਨ੍ਹਾਂ ਦੀ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ 16 ਫਰਵਰੀ ਦੇ ਭਾਰਤ ਬੰਦ ਵਿੱਚ ਪੂਰੀ ਤਰ੍ਹਾਂ ਰੁੱਝਿਆ ਹੈ ਅਤੇ ਜਿਸ ਲਈ ਪੰਜਾਬ ਸਣੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਮੋਰਚੇ ਵੱਲੋਂ ਪੂਰਨ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਬੰਦ ਨੂੰ ਹੁੰਗਾਰਾ ਮਿਲਣ ਦੀ ਵੱਡੀ ਉਮੀਦ ਤੋਂ ਕੇਂਦਰ ਸਰਕਾਰ ਘਬਰਾ ਗਈ ਹੈ, ਜਿਸ ਲਈ ਉਹ ਕਈ ਤਰ੍ਹਾਂ ਦੇ ਹੱਥਕੰਢੇ ਵਰਤ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭਾਨਾ ਸਿੱਧੂ ਸਣੇ ਹੋਰਾਂ ’ਤੇ ਕੇਸਾਂ ਪਾਉਣ ਦੀ ਨਿਖੇਧੀ ਵੀ ਕੀਤੀ।

Advertisement

Advertisement