ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੋਨਮ ਵਾਂਗਚੁੱਕ ਦੀ ਅਗਵਾਈ ਹੇਠ ਲੇਹ ਤੋਂ ‘ਦਿੱਲੀ ਚਲੋ ਪੈਦਲ ਯਾਤਰਾ’ ਸ਼ੁਰੂ

08:44 AM Sep 02, 2024 IST

ਲੇਹ, 1 ਸਤੰਬਰ
ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਅਗਵਾਈ ਹੇਠ 100 ਤੋਂ ਵੱਧ ਵਾਲੰਟੀਅਰਾਂ ਨੇ ਅੱਜ ਇੱਥੋਂ ਕੌਮੀ ਰਾਜਧਾਨੀ ਦਿੱਲੀ ਤੱਕ ਪੈਦਲ ਮਾਰਚ ਸ਼ੁਰੂ ਕੀਤਾ ਤਾਂ ਜੋ ਕੇਂਦਰ ਨਾਲ ਉਨ੍ਹਾਂ ਦੇ ਚਾਰ ਨੁਕਾਤੀ ਏਜੰਡੇ ’ਤੇ ਲੱਦਾਖ ਦੀ ਲੀਡਰਸ਼ਿਪ ਨਾਲ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਕਰਨ ਦਾ ਸੱਦਾ ਦਿੱਤਾ ਜਾ ਸਕੇ। ‘ਦਿੱਲੀ ਚਲੋ ਪੈਦਲ ਯਾਤਰਾ’ ਲੇਹ ਏਪੈਕਸ ਬਾਡੀ (ਐੱਲਏਬੀ) ਵੱਲੋਂ ਕੀਤੀ ਜਾ ਰਹੀ ਹੈ ਜੋ ਕਾਰਗਿਲ ਡੈਮੋਕਰੈਟਿਕ ਅਲਾਇੰਸ (ਕੇਡੀਏ) ਨਾਲ ਮਿਲ ਕੇ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਦਰਜੇ, ਸੰਵਿਧਾਨ ਦੀ ਛੇਵੀਂ ਅਨੁਸੂਚੀ ’ਚ ਵਿਸਤਾਰ, ਲੱਦਾਖ ਲਈ ਲੋਕ ਸੇਵਾ ਕਮਿਸ਼ਨ ਦੇ ਨਾਲ ਨਾਲ ਜਲਦੀ ਭਰਤੀ ਪ੍ਰਕਿਰਿਆ ਅਤੇ ਲੇਹ ਤੇ ਕਾਰਗਿਲ ਜ਼ਿਲ੍ਹਿਆਂ ਲਈ ਵੱਖ-ਵੱਖ ਲੋਕ ਸਭਾ ਸੀਟਾਂ ਦੀ ਹਮਾਇਤ ਵਿੱਚ ਸਾਂਝੇ ਤੌਰ ’ਤੇ ਅੰਦੋਲਨ ਦੀ ਅਗਵਾਈ ਕਰ ਰਹੇ ਹੈ। ਲੱਦਾਖ ਦੇ ਨੁਮਾਇੰਦਿਆਂ ਤੇ ਕੇਂਦਰ ਸਰਕਾਰ ਵਿਚਾਲੇ ਵਾਰਤਾ ਮਾਰਚ ਵਿੱਚ ਬਿਨਾਂ ਕਿਸੇ ਠੋਸ ਨਤੀਜੇ ਦੇ ਸਮਾਪਤ ਹੋ ਗਈ ਸੀ। ਐੱਲਏਬੀ ਦੇ ਪ੍ਰਧਾਨ ਥੁਪਸਤਾਨ ਛੇਵਾਂਗ ਨੇ ਐੱਨਡੀਐੱਸ ਮੈਮੋਰੀਅਲ ਪਾਰਕ ਤੋਂ ਮਾਰਚ ਨੂੰ ਹਰੀ ਝੰਡੀ ਦਿਖਾਈ। -ਪੀਟੀਆਈ

Advertisement

Advertisement