For the best experience, open
https://m.punjabitribuneonline.com
on your mobile browser.
Advertisement

ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ-ਚੰਡੀਗੜ੍ਹ ਹਾਈਵੇਅ ਜਾਮ

06:24 PM Jun 23, 2023 IST
ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ ਚੰਡੀਗੜ੍ਹ ਹਾਈਵੇਅ ਜਾਮ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਕੁਰੂਕਸ਼ੇਤਰ, 12 ਜੂਨ

Advertisement

ਸੂਰਜਮੁਖੀ ਦੀ ਫ਼ਸਲ ‘ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਕਰ ਰਹੇ ਕਿਸਾਨਾਂ ਨੇ ਅੱਜ ਇੱਥੇ ਪਿਪਲੀ ਨੇੜੇ ਦਿੱਲੀ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਅਤੇ ਐੱਮਐੱਸਪੀ ‘ਤੇ ਖ਼ਰੀਦ ਯਕੀਨੀ ਨਾ ਬਣਾਉਣ ਦੀ ਸੂਰਤ ਵਿੱਚ ਸੜਕਾਂ ਉੱਤੇ ਉਤਰਨ ਦੀ ਚਿਤਾਵਨੀ ਦਿੱਤੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਹੋਰ ਗੁਆਂਢੀ ਸੂਬਿਆਂ ਦੇ ਕਿਸਾਨ ਆਗੂ ਮਹਾਪੰਚਾਇਤ ਲਈ ਕੁਰੂਕਸ਼ੇਤਰ ਵਿੱਚ ਪਿਪਲੀ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਏ ਸਨ। ਇਸ ਮਹਾਪੰਚਾਇਤ ਵਿੱਚ ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਸ਼ਾਮਲ ਹੋਏ ਟਿਕੈਤ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਕੌਮੀ ਮਾਰਗ ਜਾਮ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਿਸਾਨ ਆਗੂਆਂ ਨੂੰ ਰਿਹਾਅ ਕਰੇ ਅਤੇ ਐੱਮਐੱਸਪੀ ਯਕੀਨੀ ਬਣਾਵੇ, ਨਹੀਂ ਤਾਂ ਦੇਸ਼ ਪੱਧਰ ‘ਤੇ ਅੰਦੋਲਨ ਵਿੱਢਿਆ ਜਾਵੇਗਾ। ਕਿਸਾਨ ਆਗੂ ਸੁਰੇਸ਼ ਕੋਥ ਨੇ ਕਿਹਾ ਕਿ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਜੇਕਰ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਕਿਸਾਨ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣਗੇ।

Advertisement
Advertisement