For the best experience, open
https://m.punjabitribuneonline.com
on your mobile browser.
Advertisement

ਦਿੱਲੀ ਕੋਚਿੰਗ ਸੈਂਟਰ ਮਾਮਲਾ: ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਇੱਕ ਇੰਜਨੀਅਰ ਬਰਖਾਸਤ; ਇੱਕ ਮੁਅੱਤਲ

03:08 PM Jul 29, 2024 IST
ਦਿੱਲੀ ਕੋਚਿੰਗ ਸੈਂਟਰ ਮਾਮਲਾ  ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਇੱਕ ਇੰਜਨੀਅਰ ਬਰਖਾਸਤ  ਇੱਕ ਮੁਅੱਤਲ
New Delhi: Police use a water cannon to disperse BJP workers protesting against the Delhi government over the death of 3 civil services aspirants in Old Rajinder Nagar area, in New Delhi, Monday, July 29, 2024. (PTI Photo)(PTI07_29_2024_000114B)
Advertisement

ਨਵੀਂ ਦਿੱਲੀ, 29 ਜੁਲਾਈ

Advertisement

ਇੱਥੋਂ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਆਈਏਐਸ ਕੋਚਿੰਗ ਸੈਂਟਰ ਵਿਚ ਤਿੰਨ ਵਿਦਿਆਰਥੀਆਂ ਦੀ ਮੌਤ ਤੋਂ ਬਾਅਦ ਨਗਰ ਨਿਗਮ ਨੇ ਇਕ ਜੂਨੀਅਰ ਇੰਜਨੀਅਰ ਨੂੰ ਬਰਖਾਸਤ ਕਰ ਦਿੱਤਾ ਹੈ ਜਦਕਿ ਇਕ ਅਸਿਸਟੈਂਟ ਇੰਜਨੀਅਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਮਾਮਲੇ ’ਤੇ ਭਾਜਪਾ ਵੱਲੋਂ ਆਪ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪ੍ਰਦਰਸ਼ਨਕਾਰੀਆਂ ਦਾ ਰੋਸ ਵਧਦਾ ਦੇਖ ਪੁਲੀਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੌਛਾੜਾਂ ਮਾਰੀਆਂ। ਇਸ ਮਾਮਲੇ ਵਿਚ ਪੁਲੀਸ ਨੇ ਸੱਤ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਡੀਸੀਪੀ ਸੈਂਟਰਲ ਐਮ. ਹਰਸ਼ਵਰਧਨ ਨੇ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਸੱਤ ਹੋ ਗਈ ਹੈ। ਜ਼ਿਕਰਯੋਗ ਹੈ ਕਿ 27 ਜੁਲਾਈ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿਚ ਪਏ ਮੀਂਹ ਮਗਰੋਂ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਅਚਾਨਕ ਪਾਣੀ ਭਰ ਗਿਆ ਸੀ। ਇਹ ਤਿੰਨੋਂ ਵਿਦਿਆਰਥੀ ਬੇਸਮੈਂਟ ਵਿਚ ਫਸ ਗਏ ਸਨ।

Advertisement

Advertisement
Author Image

sukhitribune

View all posts

Advertisement