ਦਿੱਲੀ ਕੋਚਿੰਗ ਸੈਂਟਰ ਮੌਤਾਂ: ਦਿੱਲੀ ਹਾਈ ਕੋਰਟ ਵੱਲੋਂ ਕੇਸ ਸੀਬੀਆਈ ਨੂੰ ਤਬਦੀਲ
05:40 PM Aug 02, 2024 IST
Advertisement
ਨਵੀਂ ਦਿੱਲੀ, 2 ਅਗਸਤ
ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਵਿਚ ਆਈਏਐੱਸ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਮੀਂਹ ਦਾ ਪਾਣੀ ਭਰਨ ਕਰਕੇ ਤਿੰਨ ਯੂਪੀਐੱਸਸੀ ਪ੍ਰੀਖਿਆਰਥੀਆਂ ਦੀ ਮੌਤ ਨਾਲ ਜੁੜੇ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਇਸ ਫੈਸਲੇ ਦਾ ਕਾਰਨ ਹਾਦਸੇ ਦੀ ਗੰਭੀਰਤਾ ਤੇ ਸਰਕਾਰੀ ਅਧਿਕਾਰੀਆਂ ਦੀ ਭ੍ਰਿਸ਼ਟਾਚਾਰ ’ਚ ਸੰਭਾਵੀ ਸ਼ਮੂਲੀਅਤ ਨੂੰ ਦੱਸਿਆ ਗਿਆ ਹੈ। ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰ ਹਦਾਇਤ ਕੀਤੀ ਕਿ ਉਹ ਸੀਬੀਆਈ ਜਾਂਚ ਦੀ ਨਿਗਰਾਨੀ ਲਈ ਇਕ ਸੀਨੀਅਰ ਅਧਿਕਾਰੀ ਨਾਮਜ਼ਦ ਕਰੇ। ਇਸ ਦੌਰਾਨ ਦਿੱਲੀ ਦੇ ਰਾਜਿੰਦਰ ਨਗਰ ਵਿਚ ਰਾਓ’ਜ਼ ਆਈਏਐੱਸ ਸਟੱਡੀ ਸੈਂਟਰ ਦੇ ਬਾਹਰ ਅੱਜ 6ਵੇਂ ਦਿਨ ਵੀ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਵਿਦਿਆਰਥੀ 27 ਜੁਲਾਈ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। -ਏਐੱਨਆਈ
Advertisement
Advertisement
Advertisement