For the best experience, open
https://m.punjabitribuneonline.com
on your mobile browser.
Advertisement

ਦਿੱਲੀ ਕਮੇਟੀ ਵੱਲੋਂ ਗੁਰਮਤਿ ਕੈਂਪਾਂ ਦੀ ਸਮਾਪਤੀ

08:50 AM Jun 24, 2024 IST
ਦਿੱਲੀ ਕਮੇਟੀ ਵੱਲੋਂ ਗੁਰਮਤਿ ਕੈਂਪਾਂ ਦੀ ਸਮਾਪਤੀ
ਗੁਰਮਤਿ ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਨਾਲ ਦਿੱਲੀ ਕਮੇਟੀ ਦੇ ਆਗੂ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ 16 ਹਜ਼ਾਰ ਤੋਂ ਵੱਧ ਬੱਚਿਆਂ ਨੇ ਗੁਰਸਿੱਖੀ ਜੀਵਨ ਜਾਚ ਸਿੱਖਿਆ ਹਾਸਲ ਕੀਤੀ ਹੈ। ਕੈਂਪਾਂ ਦੇ ਸਫ਼ਲਤਾ ਨਾਲ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਕੀਤੇ ਅਣਥੱਕ ਯਤਨਾਂ ਨੂੰ ਬੂਰ ਪਿਆ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।
ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕੈਂਪ ਦੇ ਸਮਾਪਤੀ ਸਮਾਗਮ ਦੇ ਪਹਿਲੇ ਦਿਨ ਇਕੱਤਰ ਸੰਗਤ ਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਿੱਖ ਆਗੂਆਂ ਨੇ ਕਿਹਾ ਕਿ ਗਰਮੀ ਦੀਆਂ ਛੁੱਟੀਆਂ ਵਿਚ ਬੱਚੇ ਗੁਰਸਿੱਖੀ ਜੀਵਨ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਜਿਥੇ ਬੱਚਿਆਂ ਨੇ ਗੁਰਸਿੱਖੀ ਜੀਵਨ ਜਾਚ ਸਿੱਖੀ ਹੈ, ਉਥੇ ਹੀ ਗੁਰਬਾਣੀ ਨਾਲ ਜੁੜਦਿਆਂ ਕੀਰਤਨ ਕਰਨ ਦੀ ਮੁਹਾਰਤ ਵੀ ਹਾਸਲ ਕੀਤੀ ਹੈ।
ਦੋਵਾਂ ਆਗੂਆਂ ਨੇ ਦੱਸਿਆ ਕਿ ਗੁਰਮਤਿ ਕੈਂਪ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਸਣੇ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਲੱਗੇ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਦੀ ਵਿੱਦਿਆ ਦੇਣੀ ਬਹੁਤ ਵੱਡਾ ਉਪਰਾਲਾ ਹੈ। ਗਰਮੀ ਦੀਆਂ ਛੁੱਟੀਆਂ ਵਿਚ ਜਿਵੇਂ ਬੱਚਿਆਂ ਨੇ ਇਨ੍ਹਾਂ ਕੈਂਪਾਂ ਵਿਚ ਸ਼ਮੂਲੀਅਤ ਕੀਤੀ ਹੈ, ਇਹ ਬਹੁਤ ਵੱਡੀ ਪ੍ਰਾਪਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement