For the best experience, open
https://m.punjabitribuneonline.com
on your mobile browser.
Advertisement

ਦਿੱਲੀ ਕਾਂਗਰਸ ਵੱਲੋਂ ਦਿੱਲੀ ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਤਿੱਗਿਆ ਰੈਲੀ

09:17 AM Nov 27, 2023 IST
ਦਿੱਲੀ ਕਾਂਗਰਸ ਵੱਲੋਂ ਦਿੱਲੀ ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਤਿੱਗਿਆ ਰੈਲੀ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਨਵੰਬਰ
ਕਾਂਗਰਸ ਦੀ ਦਿੱਲੀ ਇਕਾਈ ਨੇ ਅੱਜ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੇ ਸੱਤ ਸੰਸਦ ਮੈਂਬਰਾਂ ਖ਼ਿਲਾਫ਼ ਆਪਣੀ ‘ਜਵਾਬ ਦਿਓ, ਹਿਸਾਬ ਦਿਓ’ ਮੁਹਿੰਮ ਦੇ ਹਿੱਸੇ ਵਜੋਂ ‘ਪ੍ਰਤਿੱਗਿਆ’ ਰੈਲੀ ਕੀਤੀ। ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦੀ ਅਗਵਾਈ ਹੇਠ ਹੋਈ ਇਸ ਰੈਲੀ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਕਰੋਲ ਬਾਗ ਦੇ ਹੱਥੀਵਾਲਾ ਚੌਕ ਵਿੱਚ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਰੈਲੀ ’ਚ ਕਾਂਗਰਸ ਦੇ ਸੀਨੀਅਰ ਆਗੂ ਅਜੈ ਮਾਕਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿੱਲੀ ਇੰਚਾਰਜ ਦੀਪਕ ਬਾਰੀਆ ਵੀ ਮੌਜੂਦ ਸਨ। ਇਸ ਮੌਕੇ ਲਵਲੀ ਨੇ ਦੱਸਿਆ ਕਿ ਇਹ ਰੈਲੀ ਦਿੱਲੀ ਵਿੱਚ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਨ ਲਈ ਕੀਤੀ ਗਈ ਹੈ, ਜਿਸ ਵਿੱਚ ਸੁੰਦਰ ਨਰਸਰੀ ਅਤੇ ਦਿੱਲੀ ਪਬਲਿਕ ਸਕੂਲ ਵਿਚਾਲੇ ਝੁੱਗੀਆਂ ਨੂੰ ਢਾਹੁਣਾ ਵੀ ਸ਼ਾਮਲ ਹੈ। ਲਵਲੀ ਨੇ ਕਿਹਾ, ‘‘ਨਿਜ਼ਾਮੂਦੀਨ ’ਚ 200 ਤੋਂ ਵੱਧ ਪਰਿਵਾਰਾਂ ਨੇ ਆਪਣੇ ਘਰ ਸਿਰਫ ਇਸ ਲਈ ਗੁਆ ਦਿੱਤੇ ਕਿਉਂਕਿ ਦਿੱਲੀ ਸਰਕਾਰ ਦੇ ਵਕੀਲ ਨੇ ਝੁੱਗੀ-ਝੌਂਪੜੀ ਵਾਲਿਆਂ ਦੇ ਕੇਸ ਨੂੰ ਅਦਾਲਤ ’ਚ ਗਲਤ ਤਰੀਕੇ ਨਾਲ ਪੇਸ਼ ਕੀਤਾ ਸੀ।’’ ਇਸ ਤੋਂ ਪਹਿਲਾਂ ਲਵਲੀ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਸੀ ਅਤੇ ਇਸ ਨੂੰ ਢਾਹੁਣ ਲਈ ਕੇਂਦਰ ਅਤੇ ਦਿੱਲੀ ਸਰਕਾਰ ਦੀ ਆਲੋਚਨਾ ਕੀਤੀ ਸੀ। ਸੁੰਦਰ ਨਰਸਰੀ ਅਤੇ ਦਿੱਲੀ ਪਬਲਿਕ ਸਕੂਲ ਵਿਚਾਲੇ ਝੁੱਗੀਆਂ ਵਿੱਚ ਲਗਪਗ 1,000 ਤੋਂ 1,500 ਲੋਕ ਰਹਿੰਦੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਗਰੀਬ ਵਰਗ ਨਾਲ ਸਬੰਧਤ ਸਨ। ਜ਼ਿਕਰਯੋਗ ਹੈ ਕਿ ਪ੍ਰਦੂਸ਼ਣ ਦੇ ਵਧਦੇ ਪੱਧਰ ਕਾਰਨ ਦਿੱਲੀ ਵਿੱਚ ਗਰੈਪ-3 ਲਾਗੂ ਹੈ, ਜਿਸ ਤਹਿਤ ਕਿਸੇ ਵੀ ਚੀਜ਼ ਦੀ ਉਸਾਰੀ ਕਰਨ ਅਤੇ ਢਾਹੁਣ ’ਤੇ ਪਾਬੰਦੀ ਲਾਗੂ ਹੈ।

Advertisement

Advertisement
Advertisement
Author Image

Advertisement