ਦਿੱਲੀ ਦੀ ਅਦਾਲਤ ਨੇ ਵਿਕਾਸ ਯਾਦਵ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ
05:24 PM Nov 17, 2024 IST
ਨਵੀਂ ਦਿੱਲੀ, 17 ਨਵੰਬਰਦਿੱਲੀ ਦੀ ਇਕ ਅਦਾਲਤ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ਵਿੱਚ ਹੱਤਿਆ ਦੀ ਕੋਸ਼ਿਸ਼ ਦੇ ਮੁਲਜ਼ਮ ਵਿਕਾਸ ਯਾਦਵ ਨੂੰ ਉਸ ਖ਼ਿਲਾਫ਼ ਦਰਜ ਅਗਵਾ ਤੇ ਜਬਰੀ ਵਸੂਲੀ ਦੇ ਮਾਮਲੇ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ।
Advertisement
ਅਦਾਲਤ ਨੇ ਯਾਦਵ ਦੇ ਖ਼ੁਦ ਦੀ ਜਾਨ ਨੂੰ ਖ਼ਤਰਾ ਹੋਣ ਦਾ ਦਾਅਵਾ ਕੀਤੇ ਜਾਣ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ। ਵਿਸ਼ੇਸ਼ ਜੱਜ ਸੁਮਿਤ ਦਾਸ ਨੇ ਯਾਦਵ ਨੂੰ ਉਸ ਦੇ ਵਕੀਲ ਵੱਲੋਂ ਦਾਇਰ ਅਰਜ਼ੀ ’ਤੇ 16 ਨਵੰਬਰ ਲਈ ਨਿੱਜੀ ਤੌਰ ’ਤੇ ਪੇਸ਼ ਹੋਣ ਤੋਂ ਛੋਟ ਦੇ ਦਿੱਤੀ। ਅਰਜ਼ੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਯਾਦਵ ਦੇ ਨਿੱਜੀ ਵੇਰਵੇ ਜਨਤਕ ਕਰ ਦਿੱਤੇ ਗਏ ਹਨ ਜਿਸ ਕਰ ਕੇ ਉਸ ਦੀ ਜਾਨ ਨੂੰ ਖ਼ਤਰਾ ਹੈ।
ਜੱਜ ਨੇ ਯਾਦਵ ਨੂੰ ਸੁਣਵਾਈ ਦੀ ਅਗਲੀ ਤਰੀਕ ’ਤੇ 3 ਫਰਵਰੀ ਨੂੰ ਅਦਾਲਤ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ। ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਸ਼ਹਿਰ ਦੇ ਇਕ ਕਾਰੋਬਾਰੀ ਦੀ ਸ਼ਿਕਾਇਤ ’ਤੇ ਯਾਦਵ ਨੂੰ ਪਿਛਲੇ ਸਾਲ ਦਸੰਬਰ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕਾਰੋਬਾਰੀ ਨੇ ਯਾਦਵ ’ਤੇ ਜਬਰੀ ਵਸੂਲੀ ਅਤੇ ਅਗਵਾ ਦਾ ਦੋਸ਼ ਲਾਇਆ ਸੀ। -ਪੀਟੀਆਈ
Advertisement
Advertisement