For the best experience, open
https://m.punjabitribuneonline.com
on your mobile browser.
Advertisement

ਦਿੱਲੀ: ‘ਆਪ’ ਨਾਲ ਗਠਜੋੜ ਤੋਂ ਨਾਰਾਜ਼ ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨੇ ਪਾਰਟੀ ਛੱਡੀ

12:17 PM May 01, 2024 IST
ਦਿੱਲੀ  ‘ਆਪ’ ਨਾਲ ਗਠਜੋੜ ਤੋਂ ਨਾਰਾਜ਼ ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨੇ ਪਾਰਟੀ ਛੱਡੀ
Advertisement

ਨਵੀਂ ਦਿੱਲੀ, 1 ਮਈ
ਕਾਂਗਰਸ ਦੇ ਦੋ ਸਾਬਕਾ ਵਿਧਾਇਕਾਂ ਨੀਰਜ ਬਸੋਆ ਅਤੇ ਨਸੀਬ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੋਵੇਂ ਸਾਬਕਾ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੱਖ-ਵੱਖ ਪੱਤਰ ਲਿਖੇ ਹਨ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਆਪਣੇ ਅਸਤੀਫੇ ਲਈ ਗਠਜੋੜ ਨੂੰ ਜ਼ਿੰਮੇਵਾਰ ਠਹਿਰਾਇਆ।

Advertisement

Advertisement
Author Image

Advertisement
Advertisement
×