For the best experience, open
https://m.punjabitribuneonline.com
on your mobile browser.
Advertisement

Delhi Elections ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ; ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾ

03:53 PM Feb 02, 2025 IST
delhi elections ਪ੍ਰਧਾਨ ਮੰਤਰੀ ਵੱਲੋਂ ‘ਮੋਦੀ ਕੀ ਗਾਰੰਟੀ’ ਉੱਤੇ ਜ਼ੋਰ  ਦਿੱਲੀ ਵਿਚ ਭਾਜਪਾ ਦੀ ਡਬਲ ਇੰਜਨ ਸਰਕਾਰ ਬਣਨ ਦਾ ਦਾਅਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀ ਦਿੱਲੀ ਦੇ ਆਰਕੇ ਪੁਰਮ ਵਿਚ ਚੋਣ ਰੈਲੀ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ। ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 2 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦਿੱਲੀ ਵਿਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਨੇ ਹਰੇਕ ਪਰਿਵਾਰ ਨੂੰ ਖ਼ੁਸ਼ੀਆਂ ਨਾਲ ਭਰ ਦਿੱਤਾ ਹੈ ਤੇ ਭਾਰਤ ਦੇ ਇਤਿਹਾਸ ਵਿਚ ਇਹ ਮੱਧ ਵਰਗ ਲਈ ਸਭ ਤੋਂ ਸਾਰਥਿਕ ਬਜਟ ਹੈ।

Advertisement

ਦਿੱਲੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਬਜਟ ਵਿਚ ਮੱਧ ਵਰਗ ਲਈ ਲਾਭਕਾਰੀ ਵਿਵਸਥਾਵਾਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ ਜਦੋਂ 12 ਲੱਖ ਦੀ ਸਾਲਾਨਾ ਆਮਦਨ ਵਾਲਿਆਂ ਨੂੰ ਅਜਿਹੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੱਧ ਵਰਗ ਆਖ ਰਿਹਾ ਹੈ ਕਿ ਇਹ ਭਾਰਤ ਦੇ ਇਤਿਹਾਸ ਵਿਚ ਮੱਧ ਵਰਗ ਲਈ ਸਭ ਤੋਂ ਮੁਆਫ਼ਕ ਬਜਟ ਹੈ।

Advertisement

ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਥਿਤ ਝੂਠੇ ਵਾਅਦਿਆਂ ਤੇ ਭ੍ਰਿਸ਼ਟਾਚਾਰ ਲਈ ਭੰਡਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਆਪ-ਦਾ’ ਦੀਆਂ ਨੀਤੀਆਂ ਕਰਕੇ ਫੈਕਟਰੀਆਂ ਬੰਦ ਹੋ ਗਈਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੁੱਟ ਕਰਨ ਵਾਲਿਆਂ ਦੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਇਕ ਪਾਸੇ ‘ਆਪ-ਦਾ’ ਹੈ, ਜੋ ਝੂਠੇ ਵਾਅਦੇ ਕਰਦੀ ਹੈ ਅਤੇ ਦੂਜੇ ਪਾਸੇ ‘ਮੋਦੀ ਦੀਆਂ ਗਾਰੰਟੀਆਂ’ ਹਨ।

ਸ੍ਰੀ ਮੋਦੀ ਨੇ ਲੋਕਾਂ ਨੂੰ ਬਸੰਦ ਪੰਚਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਮੌਸਮ ਬਦਲਣ ਦੀ ਤਰਜਮਾਨੀ ਕਰਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਆਪ-ਦਾ’ ਨੇ ਕੌਮੀ ਰਾਜਧਾਨੀ ਦੇ 11 ਸਾਲ ਖਰਾਬ ਕਰ ਦਿੱਤੇ ਤੇ ਡਬਲ ਇੰਜਨ ਸਰਕਾਰ ਉਨ੍ਹਾਂ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੇ ਉਲਟ ਦਿੱਲੀ ਵਿਚ ਕਿਸੇ ਦੀ ਕੋਈ ਝੁੱਗੀ ਨਹੀਂ ਢਾਹੀ ਜਾਵੇਗੀ ਤੇ ਨਾ ਕੋਈ ਲੋਕ ਭਲਾਈ ਸਕੀਮ ਬੰਦ ਹੋਵੇਗੀ। ਭਾਜਪਾ ਦੀ ਜਿੱਤ ਬਾਰੇ ਵਿਸ਼ਵਾਸ ਜ਼ਾਹਿਰ ਕਰਦਿਆਂ ਸ੍ਰੀ ਮੋਦੀ ਨੇ ਕਿਹਾ, ‘‘ਤੁਸੀਂ ਇਹ ਗੱਲ ਨੋਟ ਕਰ ਲਓ ਕਿ 8 ਫਰਵਰੀ ਨੂੰ ਦਿੱਲੀ ਵਿਚ ਭਾਜਪਾ ਦੀ ਸਰਕਾਰ ਬਣੇਗੀ ਤੇ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੱਕ ਮਹਿਲਾਵਾਂ ਨੂੰ 2500 ਰੁਪਏ ਮਿਲਣੇ ਸ਼ੁਰੂ ਹੋ ਜਾਣਗੇ।’ -ਪੀਟੀਆਈ

Advertisement
Author Image

Advertisement