For the best experience, open
https://m.punjabitribuneonline.com
on your mobile browser.
Advertisement

ਦਿੱਲੀ ਆਬਕਾਰੀ ਕੇਸ: ਕੇਜਰੀਵਾਲ ਦੀ ਜੁਡੀਸ਼ਲ ਹਿਰਾਸਤ 25 ਤੱਕ ਵਧੀ

07:44 AM Sep 12, 2024 IST
ਦਿੱਲੀ ਆਬਕਾਰੀ ਕੇਸ  ਕੇਜਰੀਵਾਲ ਦੀ ਜੁਡੀਸ਼ਲ ਹਿਰਾਸਤ 25 ਤੱਕ ਵਧੀ
Advertisement

ਨਵੀਂ ਦਿੱਲੀ, 11 ਸਤੰਬਰ
ਦਿੱਲੀ ਆਬਕਾਰੀ ਕੇਸ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜੁਡੀਸ਼ਲ ਰਿਮਾਂਡ 25 ਸਤੰਬਰ ਤੱਕ ਵਧਾ ਦਿੱਤਾ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਵੱਲੋਂ ਇਕ ਲੱਖ ਰੁਪਏ ਦਾ ਜ਼ਮਾਨਤੀ ਬਾਂਡ ਭਰੇ ਜਾਣ ’ਤੇ ਉਸ ਨੂੰ ਜ਼ਮਾਨਤ ਦੇ ਦਿੱਤੀ। ਸੀਬੀਆਈ ਵੱਲੋਂ ਪੇਸ਼ ਹੋਏ ਵਿਸ਼ੇਸ਼ ਸਰਕਾਰੀ ਵਕੀਲ ਡੀਪੀ ਸਿੰਘ ਨੇ ਕਿਹਾ ਕਿ ਇਹ ਚੌਥੀ ਅਤੇ ਅੰਤਿਮ ਚਾਰਜਸ਼ੀਟ ਹੈ ਤੇ ਅੱਗੇ ਹੋਰ ਜਾਂਚ ਦੀ ਲੋੜ ਨਹੀਂ ਹੈ।
ਦੁਰਗੇਸ਼ ਪਾਠਕ ਅਤੇ ਹੋਰ ਮੁਲਜ਼ਮ ਅਦਾਲਤ ’ਚ ਪੇਸ਼ ਹੋਏ ਜਦਕਿ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਸੀਬੀਆਈ ਵੱਲੋਂ ਦਾਖ਼ਲ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਰਾਊਜ਼ ਐਵੇਨਿਊ ਅਦਾਲਤ ਨੇ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ ਸਨ। ਸੁਣਵਾਈ ਦੌਰਾਨ ਸੀਬੀਆਈ ਨੇ ਕਿਹਾ ਕਿ ਉਹ ਮੁਲਜ਼ਮਾਂ ਦੇ ਵਕੀਲਾਂ ਨੂੰ ਸਪਲੀਮੈਂਟਰੀ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਵਾਏਗੀ। ਸੀਬੀਆਈ ਨੇ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਅਮਿਤ ਅਰੋੜਾ, ਸ਼ਰਤ ਚੰਦਰ ਰੈੱਡੀ, ਆਸ਼ੀਸ਼ ਮਾਥੁਰ ਅਤੇ ਵਿਨੋਦ ਚੌਹਾਨ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਕੇਜਰੀਵਾਲ ਅਤੇ ਦੁਰਗੇਸ਼ ਪਾਠਕ ਖ਼ਿਲਾਫ਼ ਕੇਸ ਚਲਾਉਣ ਦੀ ਪ੍ਰਵਾਨਗੀ ਮੰਗੀ ਸੀ। ਸੀਬੀਆਈ ਨੇ ਦੋਸ਼ ਲਾਏ ਹਨ ਕਿ ਦੱਖਣ ਦੇ ਗਰੁੱਪ ਤੋਂ ਲਏ ਗਏ ਪੈਸਿਆਂ ਦੀ ਵਰਤੋਂ ‘ਆਪ’ ਨੇ ਗੋਆ ਚੋਣ ਪ੍ਰਚਾਰ ਦੌਰਾਨ ਕੀਤੀ ਸੀ। ਚਾਰਜਸ਼ੀਟ ਮੁਤਾਬਕ ਕੇਜਰੀਵਾਲ ਨੇ ਗੋਆ ਦੀਆਂ 40 ਸੀਟਾਂ ’ਤੇ ਉਤਰੇ ‘ਆਪ’ ਦੇ ਉਮੀਦਵਾਰਾਂ ਨੂੰ 90-90 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ। -ਏਐੱਨਆਈ

Advertisement

Advertisement
Advertisement
Author Image

joginder kumar

View all posts

Advertisement