ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ ਪਹਿਲੀ ਅਪਰੈਲ ਤੱਕ ਵਧਾਇਆ
02:21 PM Mar 28, 2024 IST
ਨਵੀਂ ਦਿੱਲੀ, 28 ਮਾਰਚ
ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ਨੇ ਕੇਜਰੀਵਾਲ ਦਾ ਈਡੀ ਰਿਮਾਂਡ ਪਹਿਲੀ ਅਪਰੈਲ ਤੱਕ ਵਧਾ ਦਿੱਤਾ। ਈਡੀ ਨੇ ਕੇਜਰੀਵਾਲ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਤੋਂ ਹੋਰ ਪੁੱਛ ਪੜਤਾਲ ਕਰਨ ਦੀ ਲੋੜ ਹੈ। ਇਸ ਤੋਂ ਪਹਿਲਾਂ ਅਦਾਲਤ ’ਚ ਜਾਣ ਵੇਲੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਤੇ ਲੋਕ ਇਸ ਦਾ ਜੁਆਬ ਦੇਣਗੇ।
Advertisement
Advertisement