ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਆਬਕਾਰੀ ਘੁਟਾਲਾ: ‘ਆਪ’ ਆਗੂ ਸੰਜੇ ਸਿੰਘ ਵੱਲੋਂ ਅਦਾਲਤ ਤੋਂ ਜ਼ਮਾਨਤ ਦੀ ਮੰਗ

11:32 PM Dec 06, 2023 IST

ਨਵੀਂ ਦਿੱਲੀ, 6 ਦਸੰਬਰ
ਦਿੱਲੀ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਇੱਥੋਂ ਦੀ ਇੱਕ ਅਦਾਲਤ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਦੇਸ਼ ਛੱਡ ਕੇ ਭੱਜਣ ਦੀ ਕੋਈ ਸ਼ੰਕਾ ਨਹੀਂ ਹੈ ਸਮਾਜ ’ਚ ਉਸ ਦਾ ਵਿਸ਼ੇਸ਼ ਰੁਤਬਾ ਹੈ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦਾ ਉਸ ’ਤੇ ਕੋਈ ਦੋਸ਼ ਨਹੀਂ ਹੈ। ਸਿੰਘ ਦੇ ਵਕੀਲ ਨੇ ਉਸ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਵਿਸ਼ੇਸ਼ ਜੱਜ ਐਮ. ਕੇ. ਨਾਗਪਾਲ ਅੱਗੇ ਇਹ ਦਲੀਲ ਰੱਖੀ। ਇਸ ਦੌਰਾਨ ਅਦਾਲਤ ਨੇ ਸੰਜੇ ਸਿੰਘ ਵੱਲੋਂ ਦਾਇਰ ਉਹ ਅਰਜ਼ੀ ਸਵੀਕਾਰ ਕਰ ਲਈ ਜਿਸ ’ਚ ਉਨ੍ਹਾਂ ਨੇ ਗੁਹਾਟੀ ’ਚ ਮਾਨਹਾਣੀ ਦੇ ਇਕ ਮਾਮਲੇ ’ਚ ਉਸ ਦੇ ਵਕੀਲ ਨੂੰ ਉਸ ਦੀ ਨੁਮਾਇੰਦਗੀ ਕਰਨ ਦਾ ਅਧਿਕਾਰ ਦੇਣ ਵਾਲੇ ਕੁਝ ਦਸਤਾਵੇਜ਼ਾਂ 'ਤੇ ਆਪਣੇ ਦਸਤਖਤ ਕਰਨ ਦੀ ਇਜਾਜ਼ਤ ਮੰਗੀ ਸੀ। ਜ਼ਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਸਿੰਘ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੋਹਿਤ ਮਾਥੁਰ ਨੇ ਕਿਹਾ ਕਿ ਸੰਜੇ ਸਿੰਘ ਨਾ ਤਾਂ ਦੋਸ਼ੀ ਹੈ ਅਤੇ ਨਾ ਹੀ ਉਸ ਨੂੰ ਕਦੇ ਗ੍ਰਿਫ਼ਤਾਰ ਕੀਤਾ ਗਿਆ ਸੀ, ਨਾ ਹੀ ਉਸ ’ਤੇ ਸੀਬੀਆਈ ਵੱਲੋਂ ਜਾਂਚ ਕੀਤੇ ਜਾ ਰਹੇ ਅਪਰਾਧ (ਆਬਕਾਰੀ ਘੁਟਾਲੇ ’ਚ ਕਥਿਤ ਭ੍ਰਿਸ਼ਟਾਚਾਰ) ’ਚ ਦੋਸ਼ ਪੱਤਰ ਦਾਖ਼ਿਲ ਕੀਤਾ ਗਿਆ ਸੀ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ ਨੌਂ ਦਸੰਬਰ ਨੂੰ ਕਰੇਗੀ। -ਪੀਟੀਆਈ

Advertisement

Advertisement