For the best experience, open
https://m.punjabitribuneonline.com
on your mobile browser.
Advertisement

ਦਿੱਲੀ: ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 9 ਔਰਤਾਂ ਸਮੇਤ 20 ਗ੍ਰਿਫ਼ਤਾਰ

04:20 PM Jul 23, 2024 IST
ਦਿੱਲੀ  ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼  9 ਔਰਤਾਂ ਸਮੇਤ 20 ਗ੍ਰਿਫ਼ਤਾਰ
Advertisement

ਨਵੀਂ ਦਿੱਲੀ, 23 ਜੁਲਾਈ

Advertisement

ਦਿੱਲੀ ਪੁਲੀਸ ਨੇ ਇਕ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰਦਿਆਂ ਸਰਕਾਰੀ ਯੋਜਨਾਵਾਂ ਤਹਿਤ ਲੋਨ ਮੁਹੱਈਆ ਕਰਵਾਉਣ ਦੇ ਦੋਸ਼ਾਂ ਹੇਠ ਨੌਂ ਔਰਤਾਂ ਸਮੇਤ 20 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਸੀਪੀ ਦੱਖਣੀ ਅੰਕਿਤ ਚੌਹਾਨ ਨੇ ਦੱਸਿਆ ਕਿ ਇਕ ਅੰਦਾਜ਼ੇ ਅਨੁਸਾਰ 400 ਤੋਂ ਵੱਧ ਲੋਕ ਇਸ ਕਾਲ ਸੈਂਟਰ ਦਾ ਸ਼ਿਕਾਰ ਹੋਏ ਹਨ, ਜਿਸ ਕਾਰਨ 40 ਲੱਖ ਰੁਪਏ ਦੀ ਠੱਗੀ ਹੋਈ ਹੈ। ਉਨ੍ਹਾਂ ਦੱਸਿਆ ਪੁਲੀਸ ਪਹਿਲਾਂ ਹੀ ਦੇਸ਼ ਭਰ ਵਿਚੋਂ 50 ਤੋਂ ਜ਼ਿਆਦਾ ਪੀੜਤਾਂ ਦੀ ਪਹਿਚਾਣ ਕਰ ਚੁੱਕੀ ਹੈ। ਡੀਸੀਪੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 32 ਮੋਬਾਈਲ, 48 ਫਰਜ਼ੀ ਸਿੰਮ ਕਾਰਡ, 4 ਲੈਪਟਾਪ ਅਤੇ 23 ਬੈਂਕ ਖਾਤੇ ਜ਼ਬਤ ਕੀਤੇ ਗਏ ਹਨ ਅਤੇ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ। -ਪੀਟੀਆਈ

Advertisement
Author Image

Puneet Sharma

View all posts

Advertisement
Advertisement
×