ਦਿੱਲੀ ਸਰਕਾਰ ਵੱਲੋਂ 93 ਕਰੋੜ ਦੀਆਂ 100 ਨਵੀਆਂ ਯੋਜਨਾਵਾਂ ਨੂੰ ਮਨਜ਼ੂਰੀ
09:09 AM Oct 12, 2024 IST
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 11 ਅਕਤੂਬਰ
ਦਿੱਲੀ ਦੇ ਪਿੰਡਾਂ ਵਿੱਚ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ 93 ਕਰੋੜ ਰੁਪਏ ਦੇ 100 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਦੀ ਪ੍ਰਧਾਨਗੀ ਹੇਠ ਦਿੱਲੀ ਸਕੱਤਰੇਤ ਵਿੱਚ ਪੇਂਡੂ ਵਿਕਾਸ ਬੋਰਡ ਦੀ ਮੀਟਿੰਗ ਹੋਈ। ਕੌਮੀ ਰਾਜਧਾਨੀ ਦੇ ਪਿੰਡਾਂ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ, ਦਿੱਲੀ ਗ੍ਰਾਮ ਵਿਕਾਸ ਬੋਰਡ ਨੇ 100 ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤਹਿਤ ਸੜਕਾਂ, ਨਾਲੀਆਂ, ਜਲਘਰ, ਕਮਿਊਨਿਟੀ ਸੈਂਟਰ, ਪਾਰਕ, ਸ਼ਮਸ਼ਾਨਘਾਟ, ਖੇਡ ਮੈਦਾਨ ਆਦਿ ਨਾਲ ਸਬੰਧਤ ਵਿਕਾਸ ਕਾਰਜ ਕਰਵਾਏ ਜਾਣਗੇ। ਦਿੱਲੀ ਦੇ ਪੇਂਡੂ ਖੇਤਰਾਂ ਵਿੱਚ 93 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਬੋਰਡ ਦੀ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਪੇਂਡੂ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ।
ਦਿੱਲੀ ਪੇਂਡੂ ਵਿਕਾਸ ਬੋਰਡ ਦੀ ਬੈਠਕ ’ਚ ਮੈਂਬਰਾਂ ਨੇ ਪੈਂਡਿੰਗ ਅਤੇ ਨਵੀਆਂ ਤਜਵੀਜ਼ਾਂ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਵਿਕਾਸ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਦੇ ਪਿੰਡਾਂ ਵਿੱਚ ਵਿਕਾਸ ਯਕੀਨੀ ਬਣਾਉਣ ਲਈ ਸਰਕਾਰ ਨੇ ਦਿੱਲੀ ਗ੍ਰਾਮ ਵਿਕਾਸ ਬੋਰਡ ਦਾ ਗਠਨ ਕੀਤਾ ਸੀ। ਇਸ ਮੀਟਿੰਗ ਵਿੱਚ ਦਿੱਲੀ ਦੇ ਪਿੰਡਾਂ ਦੇ ਵਿਕਾਸ ਲਈ 93 ਕਰੋੜ ਰੁਪਏ ਦੇ 100 ਨਵੇਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਦਿੱਲੀ ਦੇ ਸਾਰੇ ਪਿੰਡਾਂ ਵਿੱਚ ਵਧੀਆ ਸਹੂਲਤਾਂ ਦੇਣ ਦਾ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੇਂਡੂ ਵਿਕਾਸ ਨਾਲ ਸਬੰਧਤ ਪ੍ਰਾਜੈਕਟ ਫਾਈਲਾਂ ਨੂੰ ਸਮਾਂ ਸੀਮਾ ਅੰਦਰ ਮੁਕੰਮਲ ਕਰਨ। ਵਿਕਾਸ ਮੰਤਰੀ ਨੇ ਕਿਹਾ ਕਿ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਦਿੱਲੀ ਦੇ ਲੋਕਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵਚਨਬੱਧ ਹੈ। ਬੋਰਡ ਨੇ ਵੱਡੇ ਪਿੰਡਾਂ ਵਿੱਚ ਬੈਠਣ ਲਈ 100 ਬੈਂਚ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਛੋਟੇ ਪਿੰਡਾਂ ਵਿੱਚ 20 ਬੈਂਚ ਲਗਾਏ ਜਾਣਗੇ। ਦਿੱਲੀ ਦੇ ਪਿੰਡਾਂ ਵਿੱਚ ਲਿੰਕ ਸੜਕਾਂ ਅਤੇ ਪੇਂਡੂ ਸੜਕਾਂ ਦੀ ਉਸਾਰੀ, ਤਲਾਬਾਂ ਦਾ ਵਿਕਾਸ, ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ, ਪਾਰਕਾਂ, ਸ਼ਮਸ਼ਾਨਘਾਟਾਂ, ਖੇਡ ਮੈਦਾਨਾਂ, ਜਿਮਨੇਜ਼ੀਅਮਾਂ ਦਾ ਵਿਕਾਸ, ਡਰੇਨੇਜ ਢਾਂਚੇ ਦਾ ਨਿਰਮਾਣ, ਹੋਰ ਲੋੜ ਅਧਾਰਤ ਕੰਮ ਜਿਵੇਂ ਚੌਪਾਲਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ, ਬਾਰਾਤ ਘਰ, ਕਮਿਊਨਿਟੀ ਸੈਂਟਰ ਆਦਿ ਦੀ ਪ੍ਰਵਾਨਗੀ ਦੇ ਦਿੱਤੀ ਹੈ।

Advertisement
Advertisement