ਦਿੱਲੀ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ: ਸਕਸੈਨਾ
01:49 PM Mar 27, 2024 IST
Advertisement
ਨਵੀਂ ਦਿੱਲੀ, 27 ਮਾਰਚ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਨੂੰ ਜੇਲ੍ਹ ’ਚੋਂ ਨਹੀਂ ਚਲਾਇਆ ਜਾਵੇਗਾ। ਸ੍ਰੀ ਸਕਸੈਨਾ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਦੇ ਉਨ੍ਹਾਂ ਬਿਆਨਾਂ ਦੇ ਮੱਦੇਨਜ਼ਰ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਸ੍ਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਇਥੇ ਸਮਾਗਮ ’ਚ ਸ੍ਰੀ ਸਕਸੈਨਾ ਨੇ ਕਿਹਾ, ‘ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਰਕਾਰ ਜੇਲ੍ਹ ’ਚੋਂ ਨਹੀਂ ਚੱਲੇਗੀ।’
Advertisement
Advertisement
Advertisement