ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਕਵਿਤਾ ਦਾ ਜੁਡੀਸ਼ਲ ਰਿਮਾਂਡ 23 ਤੱਕ ਵਧਾਇਆ
01:36 PM Apr 09, 2024 IST
ਨਵੀਂ ਦਿੱਲੀ, 9 ਅਪਰੈਲ
ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅੱਜ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਨੇਤਾ ਕੇ. ਕਵਿਤਾ ਦੀ ਨਿਆਂਇਕ ਹਿਰਾਸਤ 23 ਅਪਰੈਲ ਤੱਕ ਵਧਾ ਦਿੱਤੀ ਹੈ। ਕਵਿਤਾ ਨੂੰ ਪਹਿਲਾਂ ਦਿੱਤੀ ਗਈ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ 'ਤੇ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਕਵਿਤਾ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਸਬੂਤਾਂ ਨਾਲ ਛੇੜਛਾੜ ਕਰਨ ਦੀਆਂ ਕੋਸ਼ਿਸ਼ਾਂ ਦਾ ਹਵਾਲਾ ਦਿੰਦੇ ਹੋਏ ਈਡੀ ਨੇ ਉਸ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ।
Advertisement
Advertisement