ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ 8ਵਾਂ ਸੰਮਨ ਜਾਰੀ ਕੀਤਾ
02:49 PM Feb 27, 2024 IST
ਨਵੀਂ ਦਿੱਲੀ, 27 ਫਰਵਰੀ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਠਵੀਂ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 4 ਮਾਰਚ ਨੂੰ ਇੱਥੇ ਏਜੰਸੀ ਦੇ ਮੁੱਖ ਦਫ਼ਤਰ ਆਉਣ ਲਈ ਕਿਹਾ ਗਿਆ ਹੈ। ਕੇਜਰੀਵਾਲ (55) ਇਸ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸੋਮਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੰਮਨ ਗੈਰ ਕਾਨੂੰਨੀ ਹਨ।
Advertisement
Advertisement