ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਸ਼ਰਾਬ ਨੀਤੀ ਮਾਮਲਾ: ਸੁਪਰੀਮ ਕੋਰਟ ਸਿਸੋਦੀਆ ਦੀ ਜ਼ਮਾਨਤ ’ਤੇ ਸੁਣਵਾਈ ਲਈ ਸਹਿਮਤ

01:40 PM Jul 10, 2023 IST

ਨਵੀਂ ਦਿੱਲੀ, 10 ਜੁਲਾਈ
ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਵਿੱਚ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੇਸਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ 14 ਜੁਲਾਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟਾਈ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਬੈਂਚ ਸੁਣਵਾਈ ਲਈ ਸਹਿਮਤ ਹੋਇਆ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਨੂੰ ਜ਼ਮਾਨਤ ਦੀ ਬੇਨਤੀ ਕਰਦਿਆਂ ਦਲੀਲ ਦਿੱਤੀ ਕਿ ਉਸ ਦੀ ਪਤਨੀ ਗੰਭੀਰ ਬਿਮਾਰ ਹੈ ਅਤੇ ਹਸਪਤਾਲ ਵਿੱਚ ਦਾਖ਼ਲ ਹੈ। ਬੈਂਚ ਨੇ ਕਿਹਾ ਕਿ ਇਹ ਮਾਮਲਾ 17 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਹੈ ਪਰ ਉਹ ਇਸ ਦੀ ਸੁਣਵਾਈ 14 ਜੁਲਾਈ ਨੂੰ ਕਰੇਗਾ।

Advertisement

Advertisement
Tags :
ਸਹਿਮਤਸ਼ਰਾਬਸਿਸੋਦੀਆਸੁਣਵਾਈਸੁਪਰੀਮਕੋਰਟਜ਼ਮਾਨਤਦਿੱਲੀਨੀਤੀਮਾਮਲਾ