ਦਿੱਲੀ ਸ਼ਰਾਬ ਨੀਤੀ ਮਾਮਲਾ: ਅਦਾਲਤ ਨੇ ਕਵਿਤਾ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
01:26 PM Mar 26, 2024 IST
ਨਵੀਂ ਦਿੱਲੀ, 26 ਮਾਰਚ
ਦਿੱਲੀ ਆਬਕਾਰੀ ਨੀਤੀ ਕਥਿਤ ਘਪਲੇ ਵਿੱਚ ਅੱਜ ਇੱਥੇ ਅਦਾਲਤ ਨੇ ਬੀਆਰਐੱਸ ਆਗੂ ਕੇ. ਕਵਿਤਾ ਨੂੰ 9 ਅਪਰੈਲ ਤੱਕ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਹੁਕਮ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਸ ਦੀ ਹਿਰਾਸਤ ਵਿੱਚ ਪੁੱਛ-ਪੜਤਾਲ ਦੀ ਮਿਆਦ ਵਧਾਉਣ ਦੀ ਮੰਗ ਨਾ ਕੀਤੇ ਜਾਣ ਤੋਂ ਬਾਅਦ ਦਿੱਤਾ। ਬੀਆਰਐੱਸ ਆਗੂ ਨੂੰ 16 ਮਾਰਚ ਨੂੰ ਸੱਤ ਦਿਨ ਦੀ ਈਡੀ ਹਿਰਾਸਤ ਵਿੱਚ ਭੇਜਿਆ ਗਿਆ ਸੀ ਅਤੇ ਪਿਛਲੇ ਸ਼ਨਿਚਰਵਾਰ ਨੂੰ ਉਸ ਨੂੰ ਤਿੰਨ ਦਿਨਾਂ ਲਈ ਵਧਾ ਦਿੱਤਾ ਗਿਆ ਸੀ। ਸੁਣਵਾਈ ਦੌਰਾਨ ਕਵਿਤਾ ਦੇ ਵਕੀਲ ਨਿਤੇਸ਼ ਰਾਣਾ ਨੇ ਕਿਹਾ ਕਿ ਉਸ ਦੇ ਮੁਵੱਕਿਲ ਦੇ ਨਾਬਾਲਗ ਪੁੱਤਰ ਦੀ ਪ੍ਰੀਖਿਆਵਾਂ ਹਨ ਤੇ ਇਸ ਆਧਾਰ 'ਤੇ ਅੰਤਰਿਮ ਜ਼ਮਾਨਤ ਦਿੱਤੀ ਜਾਵੇ। ਈਡੀ ਦੇ ਵਕੀਲ ਨੇ ਜ਼ਮਾਨਤ ਦਾ ਵਿਰੋਧ ਕੀਤਾ।
Advertisement
ਇਸ ਦੌਰਾਨ ਕਵਿਤਾ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ।
Advertisement