ਨਵੀਂ ਦਿੱਲੀ, 5 ਜਨਵਰੀਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਸਰਕਰ ਤਹਿਤ ਨੌਕਰੀਆਂ ਲਈ ਅਰਜ਼ੀ ਦੇਣ ਵਾਲੇ ਸਾਰੇ 48 ਸਿੱਖ ਵਿਰੋਧੀ ਦੰਗਾ ਪੀੜਤਾਂ ਨੂੰ ਸਿੱਖਿਆ ਅਤੇ ਉਮਰ ਮਾਪਦੰਡਾਂ ਵਿੱਚ ਛੋਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜ ਨਿਵਾਸ ਦੇ ਇੱਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਲੋੜੀਂਦੀ ਵਿੱਦਿਅਕ ਯੋਗਤਾ ਵਿੱਚ ਛੋਟ ਦਿੱਤੀ ਗਈ ਹੈ ਅਤੇ ਸਾਰੇ 88 ਬਿਨੈਕਾਰਾਂ ਲਈ ਉਮਰ ਹੱਦ 55 ਸਾਲ ਤੱਕ ਵਧਾ ਦਿੱਤੀ ਗਈ ਹੈ। ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਫੁਟਕਲ ਡਿਊਟੀ ਕਰਮਚਾਰੀਆਂ ਵਜੋਂ ਉਨ੍ਹਾਂ ਦੀ ਨਿਯੁਕਤੀ ਲਈ ਛੋਟ ਨੂੰ ਮਨਜ਼ੂਰੀ ਦਿੱਤੀ ਗਈ ਹੈ।ਉਪ ਰਾਜਪਾਲ ਦਫ਼ਤਰ ਤੋਂ ਜਾਰੀ ਇੱਕ ਨੋਟ ਵਿੱਚ ਕਿਹਾ ਗਿਆ, ‘‘ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਜਨਤਕ ਪ੍ਰਤੀਨਿਧੀਆਂ ਅਤੇ ਪੀੜਤਾਂ ਦੇ ਸਮੂਹ ਵੱਲੋਂ ਵਾਰ-ਵਾਰ ਮੰਗ ਪੱਤਰ ਦਿੱਤੇ ਗਏ ਸੀ, ਜਿਨ੍ਹਾਂ ਨੇ ਹਾਲ ਹੀ ਵਿੱਚ ਉਪ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ।’’ ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਲਈ ਨੌਕਰੀਆਂ ਦੀ ਵਿਵਸਥਾ ਸਣੇ ਪੁਨਰਵਾਸ ਪੈਕੇਜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ 16 ਜਨਵਰੀ, 2006 ਨੂੰ ਮਨਜ਼ੂਰੀ ਦਿੱਤੀ ਸੀ। -ਪੀਟੀਆਈ