For the best experience, open
https://m.punjabitribuneonline.com
on your mobile browser.
Advertisement

ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ

12:31 PM Apr 24, 2024 IST
ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ
Advertisement

ਨਵੀਂ ਦਿੱਲੀ, 24 ਅਪਰੈਲ
ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਇਥੇ ਤਿਹਾੜ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ 30 ਮਿੰਟ ਮੁਲਾਕਾਤ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ। ਸ੍ਰੀ ਭਾਰਦਵਾਜ ਨੇ ਮੀਟਿੰਗ ਬਾਅਦ ਪੱਤਰਕਾਰਾਂ ਦੱਸਿਆ ਉਹ ਮੁਲਕਤ ਜੰਗਲਾ ਵਿੱਚ ਕੇਜਰੀਵਾਲ ਨੂੰ ਮਿਲੇ ਸਨ ਅਤੇ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਹੋਈ ਸੀ। ਦਿੱਲੀ ਦੇ ਮੰਤਰੀ ਨੇ ਕਿਹਾ, ‘ਮੈਂ 'ਮੁਲਕਤ ਜੰਗਾ ਵਿੱਚ ਅੱਧਾ ਘੰਟਾ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਲੋਕਾਂ ਨੂੰ ਉਨ੍ਹਾਂ ਬਾਰੇ ਚਿੰਤਾ ਨਹੀਂ ਕਰਨੀ ਚਾਹੀਦੀ। ਉਹ ਮਜ਼ਬੂਤ ​​ਹਨ ਅਤੇ ਉਹ ਦਿੱਲੀ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਆਪਣੀ ਲੜਾਈ ਜਾਰੀ ਰੱਖਣਗੇ।’ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਂਦੇ ਰਹਿਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ 'ਆਪ' ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਨੇ 15 ਅਪਰੈਲ ਨੂੰ ਤਿਹਾੜ ਵਿਖੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।

Advertisement

Advertisement
Author Image

Advertisement
Advertisement
×