ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਨਗਰ ਨਿਗਮ ਨੇ ਨਾਜਾਇਜ਼ ਉਸਾਰੀਆਂ ਢਾਹੀਆਂ

08:55 AM Jul 24, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੁਲਾਈ
ਦਿੱਲੀ ਨਗਰ ਨਿਗਮ ਦੀ ਟੀਮ ਨੇ ਮੰਗਲਵਾਰ ਨੂੰ ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਮੁਹਿੰਮ ਚਲਾਈ। ਇਸ ਦੌਰਾਨ ਗਾਂਧੀ ਨਗਰ ਪੁਸ਼ਤਾ ਰੋਡ ’ਤੇ ਨਿਗਮ ਟੀਮ ਨੇ ਨਾਕਾਬੰਦੀ ਕਰ ਕੇ ਨਾਜਾਇਜ਼ ਉਸਾਰੀਆਂ ’ਤੇ ਬੁਲਡੋਜ਼ਰ ਚਲਵਾ ਦਿੱਤਾ। ਇਸ ਦੌਰਾਨ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਪਰ ਨਗਰ ਨਿਗਮ ਦੀ ਟੀਮ ਨੇ ਕੋਈ ਸੁਣਵਾਈ ਨਹੀਂ ਕੀਤੀ। ਅਧਿਕਾਰੀਆਂ ਨੇ ਦੱਸਿਆ ਗਿਆ ਕਿ ਅਗਲੇ ਚਾਰ ਦਿਨਾਂ ਤੱਕ ਨਗਰ ਨਿਗਮ ਵੱਲੋਂ ਕਾਰਵਾਈ ਕੀਤੀ ਜਾਵੇਗੀ। ਮੰਗਲਵਾਰ ਨੂੰ ਟੀਮ ਬੁਲਡੋਜ਼ਰ ਲੈ ਕੇ ਪਹੁੰਚੀ ਅਤੇ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ। ਇਸ ਦੌਰਾਨ ਲੋਕਾਂ ਦੇ ਘਰਾਂ ਦੇ ਸਾਹਮਣੇ ਬਣੇ ਨਾਲੇ ਨੂੰ ਬੁਲਡੋਜ਼ਰ ਨਾਲ ਤੋੜ ਦਿੱਤਾ ਗਿਆ। ਦਿੱਲੀ ਵਿਕਾਸ ਅਥਾਰਟੀ (ਡੀਡੀਏ) ਨੇ ਮਯੂਰ ਵਿਹਾਰ ਨੇੜੇ ਖਾਦਰ ਖੇਤਰ ਵਿੱਚ ਲਗਾਤਾਰ ਪੰਜ ਦਿਨਾਂ ਤੱਕ ਕਾਰਵਾਈ ਕਰ ਕੇ 390 ਹੈਕਟੇਅਰ ਖੇਤਰ ਵਿੱਚੋਂ ਕਬਜ਼ੇ ਹਟਾ ਦਿੱਤੇ ਹਨ। ਇਸ ਕਾਰਵਾਈ ਵਿੱਚ ਨਾਜਾਇਜ਼ ਕਬਜ਼ਿਆਂ, ਝੁੱਗੀਆਂ, ਪਸ਼ੂਆਂ ਦੇ ਸ਼ੈੱਡ ਅਤੇ ਵਾਹੀਯੋਗ ਜ਼ਮੀਨਾਂ ਉਪਰੋਂ ਕਬਜ਼ੇ ਹਟਾਏ ਗਏ। ਡੀਡੀਏ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਇੱਥੇ ਲੋਕਾਂ ਨੇ ਡੇਰੇ ਲਾਏ ਹੋਏ ਸਨ। ਕਈ ਵਾਰ ਕਾਰਵਾਈ ਕਰਨ ਤੋਂ ਬਾਅਦ ਵੀ ਇਹ ਲੋਕ ਇੱਥੇ ਨਾਜਾਇਜ਼ ਤੌਰ ’ਤੇ ਰਹਿ ਕੇ ਖੇਤੀ ਕਰਨ ਲੱਗੇ। ਇਸ ਸਾਲ ਵੀ ਕਈ ਵਾਰ ਨੋਟਿਸ ਦੇਣ ਦੇ ਬਾਵਜੂਦ ਉਨ੍ਹਾਂ ਨੇ ਖਾਦਰ ਖੇਤਰ ਖਾਲੀ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਖਾਦਰ ਖੇਤਰ ਮਯੂਰ ਵਿਹਾਰ ਦੇ ਨੇੜੇ ਵੱਡੇ ਇਲਾਕੇ ਵਿੱਚ ਫੈਲਿਆ ਹੋਇਆ ਹੈ। ਲੋਕਾਂ ਨੇ ਇੱਥੇ ਗੈਰ-ਕਾਨੂੰਨੀ ਢੰਗ ਨਾਲ ਡੇਰੇ ਲਾਉਣੇ ਸ਼ੁਰੂ ਕਰ ਦਿੱਤੇ ਸਨ। ਕਈਆਂ ਨੇ ਆਪਣੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲ ਵਿੱਚ ਵੀ ਦਾਖਲ ਕਰਵਾਇਆ ਸੀ। ਕੁਝ ਪਰਿਵਾਰ ਖੇਤੀ ਕਰ ਕੇ ਅਤੇ ਪੌਦਿਆਂ ਦੀ ਨਰਸਰੀ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਸਨ। ਕੁਝ ਲੋਕ ਪਸ਼ੂ ਪਾਲਣ ਕੇ ਆਪਣੇ ਘਰ ਦਾ ਖਰਚਾ ਚਲਾਉਂਦੇ ਸਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਜਗ੍ਹਾ ਖਾਲੀ ਕਰਨ ਲਈ ਕਈ ਵਾਰ ਨੋਟਿਸ ਦਿੱਤੇ ਗਏ। ਇਸ ਦੇ ਬਾਵਜੂਦ ਇਹ ਲੋਕ ਨਹੀਂ ਗਏ। ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਕਾਰਵਾਈ ਤੋਂ ਬਾਅਦ ਉਨ੍ਹਾਂ ਨੇ ਜਗ੍ਹਾ ਖਾਲੀ ਕਰ ਦਿੱਤੀ।

Advertisement

Advertisement
Advertisement