ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਦਾ ਨੁਕਸਾਨ ਕੀਤਾ: ਸੁਖਬੀਰ

12:25 PM May 06, 2024 IST
ਡੇਰਾਬੱਸੀ ਵਿੱਚ ਪੰਜਾਬ ਬਚਾਓ ਯਾਤਰਾ ਮੌਕੇ ਸੁਖਬੀਰ ਸਿੰਘ ਬਾਦਲ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ/ਜ਼ੀਰਕਪੁਰ, 5 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਨ.ਕੇ. ਸ਼ਰਮਾ ਦੇ ਹੱਕ ਵਿੱਚ ਅੱਜ ਪੰਜਾਬ ਬਚਾਓ ਯਾਤਰਾ ਕੱਢੀ। ਇਹ ਯਾਤਰਾ ਡੇਰਾਬੱਸੀ ਭੂਸ਼ਨ ਫੈਕਟਰੀ ਤੋਂ ਸ਼ੁਰੂ ਹੋ ਕੇ ਨਾਭਾ ਸਾਹਿਬ ਜਾ ਕੇ ਸਮਾਪਤ ਹੋਈ। ਇਸ ਮੌਕੇ ਖੁੱਲ੍ਹੀ ਜੀਪ ਵਿੱਚ ਸੁਖਬੀਰ ਬਾਦਲ, ਐਨ.ਕੇ. ਸ਼ਰਮਾ, ਜਸਪਾਲ ਸਿੰਘ ਜ਼ੀਰਕਪੁਰ, ਕ੍ਰਿਸ਼ਨਪਾਲ ਸ਼ਰਮਾ, ਗੁਰਵਿੰਦਰ ਸਿੰਘ ਗਿੰਦੂ ਸਣੇ ਹੋਰ ਆਗੂ ਸਵਾਰ ਸਨ।
ਸ੍ਰੀ ਬਾਦਲ ਨੇ ਕਿਹਾ ਕਿ ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜਰਬਾ ਕਰਨਾ ਪੰਜਾਬੀਆਂ ਨੂੰ ਬਹੁਤ ਮਹਿੰਗਾ ਪਿਆ ਹੈ। ਉਨ੍ਹਾਂ ਕਿਹਾ ਕਿ ਸੰਘੀ ਖ਼ੁਦਮੁਖਤਿਆਰੀ ਸਮੇਤ ਹੋਰ ਮੁੱਖ ਮੁੱਦੇ ਪਿੱਛੇ ਰਹਿ ਗਏ ਹਨ। ਸ੍ਰੀ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ’ਤੇ ਵਿਸ਼ਵਾਸ ਰੱਖਣ। ਅਕਾਲੀ ਦਲ ਸੰਸਦ ਵਿੱਚ ਉਨ੍ਹਾਂ ਦੀ ਆਵਾਜ਼ ਬਣ ਕੇ ਗੂੰਜੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਕਰਜ਼ਾ ਮੁਆਫੀ, ਘਰ ਘਰ ਨੌਕਰੀ ਤੇ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦੇ ਝੂਠੇ ਵਾਅਦੇ ਕਰ ਕੇ ਗੁਮਰਾਹ ਕੀਤਾ ਪਰ ਕੀਤਾ ਕੱਖ ਵੀ ਨਹੀਂ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਝੂਠ ਦੀਆਂ ਸਾਰੀਆਂ ਹੱਦਾਂ ਨੂੰ ਪਾਰ ਕਰਦੇ ਹੋਏ ਔਰਤਾਂ ਨੂੰ ਇਕ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ, ਦਸ ਦਿਨਾਂ ਵਿੱਚ ਨਸ਼ਾ ਖ਼ਤਮ ਕਰਨ ਦੇ ਵੱਡੇ ਵੱਡੇ ਵਾਅਦੇ ਕੀਤੇ ਪਰ ਪੂਰੇ ਨਹੀਂ ਕੀਤੇ। ‘ਆਪ’ ਦੀਆਂ ਨੀਤੀਆਂ ਕਾਰਨ ਪੰਜਾਬ ਇਕ ਲੱਖ ਕਰੋੜ ਰੁਪਏ ਦਾ ਕਰਜ਼ਈ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਆਪਣੇ ਅਸੂਲਾਂ ’ਤੇ ਪਹਿਰਾ ਦਿੰਦਿਆਂ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਹ ਆਪਣੇ ਅਸੂਲਾਂ ’ਤੇ ਹਮੇਸ਼ਾ ਖੜ੍ਹੇ ਰਹਿਣਗੇ। ਇਸ ਮੌਕੇ ਭੁਪਿੰਦਰ ਸੈਣੀ, ਹਰਜਿੰਦਰ ਸਿੰਘ ਰੰਗੀ, ਰਵਿੰਦਰ ਸਿੰਘ ਰਵੀ ਭਾਂਖਰਪੁਰ, ਮਨਜੀਤ ਸਿੰਘ ਮਲਕਪੁਰ, ਤਰਨਵੀਰ ਸਿੰਘ ਟਿੰਮੀ ਪੂਨੀਆ, ਗੁਰਦਰਸ਼ਨ ਸਿੰਘ ਸੈਣੀ, ਟੋਨੀ ਰਾਣਾ ਸਣੇ ਹੋਰ ਪਤਵੰਤੇ ਹਾਜ਼ਰ ਸਨ।

Advertisement

ਯਾਤਰਾ ਦੌਰਾਨ ਲੱਗਿਆ ਜਾਮ

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਦੌਰਾਨ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਮਰੀਜ਼ਾਂ ਨੂੰ ਚੰਡੀਗੜ੍ਹ ਅਤੇ ਮੁਹਾਲੀ ਦੇ ਹਸਪਤਾਲਾਂ ਵਿੱਚ ਲਿਜਾ ਰਹੀਆਂ ਐਂਬੂਲੈਂਸਾਂ ਵੀ ਫਸੀਆਂ ਰਹੀਆਂ।

Advertisement
Advertisement
Advertisement