ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਪੁਲੀਸ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

07:14 AM Jul 27, 2020 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਜੁਲਾਈ

Advertisement

ਦਿੱਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੁਤੰਤਰਤਾ ਦਿਵਸ ਤੋਂ ਪਹਿਲਾਂ ਪੂਰੇ ਸ਼ਹਿਰ ਵਿਚ ਤਸਦੀਕ ਕਰਨ ਦੀ ਇਕ ਮੁਹਿੰਮ ਚਲਾਉਣ।

ਪੁਲੀਸ ਮੁਖੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇੱਕ ਮੀਟਿੰਗ ਵਿੱਚ ਸ਼ਹਿਰ ਦੇ 15 ਪੁਲੀਸ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਾ ਡੀ.ਸੀ.ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਰਾਸ਼ਟਰੀ ਰਾਜਧਾਨੀ ਵਿਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਖੇਤਰਾਂ ’ਚ ਗਸ਼ਤ ਤੇਜ਼ ਕਰਨ ਤੇ ਘਰ-ਘਰ ਜਾ ਕੇ ਤਸਦੀਕ ਕਰਨ। ਕਮਿਸ਼ਨਰ ਸ਼੍ਰੀਵਾਸਤਵ ਨੇ ਅੱਤਵਾਦ ਵਿਰੋਧੀ ਉਪਾਅ ਮਜ਼ਬੂਤ ​​ਕਰਨ ਲਈ ਪੁਲੀਸ ਦੀ ਮੌਜੂਦਗੀ ਵਧਾਉਣ, ਕਮਜ਼ੋਰ ਥਾਵਾਂ ‘ਤੇ ਤਾਲਮੇਲ, ਕਿਰਾਏਦਾਰਾਂ ਤੇ ਨੌਕਰਾਂ ਦੀ ਪੜਤਾਲ, ਸਾਈਬਰ ਕੈਫੇ ਮਾਲਕਾਂ, ਸੁਰੱਖਿਆ ਗਾਰਡਾਂ, ਸੈਕਿੰਡ ਹੈਂਡ ਕਾਰ ਡੀਲਰਾਂ ਤੇ ਮੋਬਾਈਲ ਡੀਲਰਾਂ ਦੀ ਤਸਦੀਕ ਕਰਨ ‘ ਤੇ ਜ਼ੋਰ ਦਿੱਤਾ।

Advertisement

ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਸਾਈਬਰ ਕ੍ਰਾਈਮ ਨਾਲ ਜੁੜੇ ਮੁੱਦਿਆਂ ਦੀ ਸਮੀਖਿਆ ਕੀਤੀ ਗਈ ਤੇ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰੇ ਕੀਤੇ ਗਏ। ਪੱਛਮੀ, ਬਾਹਰੀ ਅਤੇ ਦੁਆਰਕਾ ਜ਼ਿਲ੍ਹਿਆਂ ਦੇ ਕਰਮਚਾਰੀਆਂ ਨੂੰ ਇਨਾਮ ਵੀ ਦਿੱਤੇ। ਸੁਤੰਤਰਤਾ ਦਿਵਸ ਦੇ ਪ੍ਰਬੰਧਾਂ ਲਈ ਤਿਆਰ ਹੁੰਦੇ ਹੋਏ ਉੱਤਰ ਜ਼ਿਲ੍ਹੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੁਲੀਸ ਕਰਮਚਾਰੀ ਪਹਿਲਾਂ ਹੀ ਤਾਇਨਾਤ ਕੀਤੇ ਗਏ ਹਨ ਤੇ ਹਜ਼ਾਰਾਂ ਸਟਾਫ ਲਈ ਹਥਿਆਰਾਂ ਦੀ ਸਿਖਲਾਈ ਪੂਰੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਟਾਫ ਨਿੱਜੀ ਜਾਂਚ ਵਾਲੇ ਉਪਕਰਨ (ਪੀਪੀਈ) ਕਿੱਟਾਂ ਪਹਨਿਣਗੇ ਤੇ ਹਰ ਚੈਕਿੰਗ ਤੋਂ ਬਾਅਦ ਸਨੀਟਾਈਜ਼ਰ ਦੀ ਵਰਤੋਂ ਕਰਨਗੇ।

Advertisement
Tags :
ਸੁਰੱਖਿਆਕਮਿਸ਼ਨਰਜਾਇਜ਼ਾਦਿੱਲੀਪੁਲੀਸਪ੍ਰਬੰਧਾਂ