ਦਿੱਲੀ ਪੁਲੀਸ ਨੇ ਗਸ਼ਤ ਦੌਰਾਨ 1,500 ਤੋਂ ਵੱਧ ਲੋਕ ਹਿਰਾਸਤ ਵਿੱਚ ਲਏ
07:35 PM Jun 29, 2023 IST
ਪੱਤਰ ਪ੍ਰੇਰਕ
Advertisement
ਨਵੀਂ ਦਿੱਲੀ, 27 ਜੂਨ
ਦਿੱਲੀ ਪੁਲੀਸ ਨੇ ਕੌਮੀ ਰਾਜਧਾਨੀ ਵਿੱਚ ਵਾਪਰਦੀਆਂ ਵਾਰਦਾਤਾਂ ਰੋਕਣ ਲਈ ਰਾਤ ਦੀ ਗਸ਼ਤ ਦੌਰਾਨ ਕੇਂਦਰੀ ਜ਼ਿਲ੍ਹੇ ਤੋਂ 1,500 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਤੇ ਲਗਪਗ 270 ਵਾਹਨ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਕੱਲ੍ਹ ਰਾਤ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਗਸ਼ਤ ਕੀਤੀ। ਇਸ ਦੌਰਾਨ ਕੇਂਦਰੀ ਜ਼ਿਲ੍ਹੇ ‘ਚ ਦਿੱਲੀ ਪੁਲੀਸ ਐਕਟ ਦੀ ਧਾਰਾ 65 ਤਹਿਤ 1,500 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸੇ ਤਰ੍ਹਾਂ 270 ਵਾਹਨ ਵੀ ਜ਼ਬਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕੁੱਝ ਦਿਨ ਪਹਿਲਾਂ ਪ੍ਰਗਤੀ ਮੈਦਾਨ ਸੁਰੰਗ ਵਿੱਚ ਚਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਬੰਦੂਕ ਦਿਖਾ ਕੇ ਦੋ ਵਿਅਕਤੀਆਂ ਤੋਂ ਦੋ ਲੱਖ ਰੁਪਏ ਲੁੱਟਣ ਦੀ ਘਟਨਾ ਮਗਰੋਂ ਪੁਲੀਸ ਵੱਲੋਂ ਗਸ਼ਤ ਵਧਾ ਦਿੱਤੀ ਗਈ ਹੈ।
Advertisement
Advertisement