For the best experience, open
https://m.punjabitribuneonline.com
on your mobile browser.
Advertisement

ਦਿੱਲੀ ਪੁਲੀਸ ਨੇ ਮੰਦਰਾਂ ਤੇ ਬਾਜ਼ਾਰਾਂ ’ਚ ਸੁਰੱਖਿਆ ਵਧਾਈ

06:47 AM Jan 22, 2024 IST
ਦਿੱਲੀ ਪੁਲੀਸ ਨੇ ਮੰਦਰਾਂ ਤੇ ਬਾਜ਼ਾਰਾਂ ’ਚ ਸੁਰੱਖਿਆ ਵਧਾਈ
Advertisement

ਨਵੀਂ ਦਿੱਲੀ, 21 ਜਨਵਰੀ
ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਅਯੁੱਧਿਆ ਵਿੱਚ ਰਾਮ ਮੰਦਰ ਦੇ ਪ੍ਰਾਣ-ਪ੍ਰਤਿਸ਼ਠਾ ਸਮਾਗਮ ਸਬੰਧੀ ਮਨਾਏ ਜਾ ਰਹੇ ਜਸ਼ਨਾਂ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਦੇ ਪ੍ਰਮੁੱਖ ਮੰਦਰਾਂ ਅਤੇ ਵੱਖ-ਵੱਖ ਬਾਜ਼ਾਰਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਅਤੇ ਨਿਗਰਾਨੀ ਲਈ ਵੱਡੀ ਪੱਧਰ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਡੀਸੀਪੀ (ਉੱਤਰ-ਪੂਰਬ) ਨੇ ਜੋਏ ਟਿਰਕੀ ਨੇ ਕਿਹਾ,‘‘ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੰਦਰਾਂ ਅਤੇ ਬਾਜ਼ਾਰਾਂ ਵਿੱਚ ਬਹੁ-ਪੱਧਰੀ ਸੁਰੱਖਿਆ ਚੌਕੀਆਂ ਬਣਾਈਆਂ ਗਈਆਂ ਹਨ। ਰਾਤ ਵੇਲੇ ਗਸ਼ਤ ਕਰਨ ਵਾਲੀਆਂ ਪੁਲੀਸ ਟੀਮਾਂ ਨੂੰ ਹੋਟਲਾਂ, ਗੈਸਟ ਹਾਊਸਾਂ ਅਤੇ ਧਰਮਸ਼ਾਲਾਵਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਉੱਤਰ ਪ੍ਰਦੇਸ਼ ਦੇ ਅਯੁੱਧਿਆ ’ਚ ਰਾਮ ਮੰਦਰ ਦਾ ਪ੍ਰਾਣ-ਪ੍ਰਤਿਸ਼ਠਾ ਸਮਾਗਮ ਸੋਮਵਾਰ ਨੂੰ ਹੋਣ ਜਾ ਰਿਹਾ ਹੈ। ਸ੍ਰੀ ਟਿਰਕੀ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਮੰਦਰ ਟਰੱਸਟਾਂ ਦੇ ਮੈਂਬਰਾਂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ,‘‘ਪ੍ਰਾਚੀਨ ਹਨੂੰਮਾਨ ਮੰਦਰ, ਝੰਡੇਵਾਲਨ ਮੰਦਰ, ਬਿਰਲਾ ਮੰਦਰ, ਕਾਲਜਾ ਜੀ ਮੰਦਰ ਤੇ ਹੋਰ ਮੰਦਰਾਂ ਵਿੱਚ ਪ੍ਰਾਤ-ਪ੍ਰਤਿਸ਼ਠਾ ਸਮਾਗਮ ਮਨਾਇਆ ਜਾ ਰਿਹਾ ਹੈ। ਇਨ੍ਹਾਂ ਮੰਦਰਾਂ ਦੀ ਸੁਰੱਖਿਆ ਲਈ ਉੱਚ ਪੱਧਰੀ ਇੰਤਜ਼ਾਮ ਕੀਤੇ ਗਏ ਹਨ। ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕੀਤੀ ਗਈ ਹੈ।’’ ਡੀਸੀਪੀ ਨੇ ਅੱਗੇ ਕਿਹਾ ਕਿ ਪੁਲੀਸ ਟੀਮਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਦਰਾਂ ਵਿੱਚ ਦੌਰਾ ਕੀਤਾ ਹੈ। ਅਧਿਕਾਰੀ ਨੇ ਕਿਹਾ,‘‘ਇਥੇ ਪ੍ਰਮੁੱਖ ਮੰਦਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਦਿੱਲੀ ਪੁਲੀਸ ਦੀਆਂ ਟੀਮਾਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੰਦਰਾਂ ਦੇ ਕੰਟਰੋਲ ਰੂਮ ਤੋਂ ਸਖ਼ਤ ਨਿਗਰਾਨੀ ਰੱਖਣਗੀਆਂ। ਹੁਕਮਾਂ ਦੀ ਪਾਲਣਾਂ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।’’ ਦਿੱਲੀ ਦੇ ਵੱਖ-ਵੱਖ ਬਾਜ਼ਾਰ ਚਾਂਦਨੀ ਚੌਕ, ਸਦਰ ਬਾਜ਼ਾਰ, ਚਾਵੜੀ ਬਾਜ਼ਾਰ, ਖਾੜੀ ਬਾਉਲੀ, ਕਸ਼ਮੀਰੀ ਗੇਟ, ਨਵਾਂ ਬਾਜ਼ਾਰ, ਕਨਾਟ ਪਲੇਸ, ਲਾਜਪਤ ਨਗਰ, ਸਰੋਜਨੀ ਨਗਰ, ਭਾਗੀਰਥ ਪਲੇਸ, ਕਿਨਾਰੀ ਬਾਜ਼ਾਰ ਅਤੇ ਹੋਰ ਕਈ ਵੱਡੇ ਜਾਂ ਛੋਟੇ ਬਾਜ਼ਾਰਾਂ ਵਿੱਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਮਨਾਉਣ ਲਈ ਤਿਆਰੀ ਕਰ ਰਹੇ ਹਨ। ਦਿੱਲੀ ਪੁਲੀਸ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਵੀ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲੀਸ ਸੰਵੇਦਨਸ਼ੀਲ ਖੇਤਰਾਂ ਵਿੱਚ ਵਾਧੂ ਚੌਕਸੀ ਰੱਖ ਰਹੀ ਹੈ ਅਤੇ ਸੁਰੱਖਿਆ ਦੀ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Author Image

Advertisement
Advertisement
×