ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਸੁਰੱਖਿਆ ਸੰਨ੍ਹ ਮਾਮਲੇ ’ਚ ਦਿੱਲੀ ਪੁਲੀਸ ਨੂੰ ਮੁੱਖ ਸਾਜ਼ਿਸ਼ਘਾੜੇ 6ਵੇਂ ਮੁਲਜ਼ਮ ਦੀ ਭਾਲ

02:12 PM Dec 14, 2023 IST

ਨਵੀਂ ਦਿੱਲੀ, 14 ਦਸੰਬਰ
ਲੋਕ ਸਭਾ 'ਚ ਕਾਰਵਾਈ ਦੌਰਾਨ ਦਰਸ਼ਕ ਗੈਲਰੀ ਤੋਂ ਹੇਠਾਂ ਛਾਲ ਮਾਰਨ ਅਤੇ ਕੈਨ 'ਚੋਂ ਧੂੰਆਂ ਫੈਲਾਉਣ ਦੇ ਮਾਮਲੇ 'ਚ ਦਿੱਲੀ ਪੁਲੀਸ ਅੱਜ ਲਗਾਤਾਰ ਦੂਜੇ ਦਿਨ ਛੇੇਵੇਂ ਮੁਲਜ਼ਮ ਦੀ ਗ੍ਰਿਫ਼ਤਾਰ ਲਈ ਛਾਪੇਮਾਰੀ ਕਰ ਰਹੀ ਹੈ। ਪੁਲੀਸ ਨੇ ਦੱਸਿਆ ਕਿ ਕੋਲਕਾਤਾ ਨਿਵਾਸੀ ਲਲਿਤ ਝਾਅ ਪੇਸ਼ੇ ਤੋਂ ਅਧਿਆਪਕ ਹੈ ਅਤੇ ਸੁਰੱਖਿਆ ਉਲੰਘਣਾ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ। ਲਲਿਤ ਅਤੇ ਹੋਰ ਮੁਲਜ਼ਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੋਂ ਪ੍ਰਭਾਵਿਤ ਸਨ ਅਤੇ ਅਜਿਹਾ ਕਾਰਾ ਕਰਨਾ ਚਾਹੁੰਦੇ ਸਨ, ਜਿਸ ਨਾਲ ਦੇਸ਼ ਦਾ ਧਿਆਨ ਉਸ ਵੱਲ ਆਵੇ। ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਨੂੰ ਹਾਲੇ ਤੱਕ ਅਜਿਹਾ ਕੋਈ ਸੁਰਾਗ ਨਹੀਂ ਮਿਲਿਆ ਹੈ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਉਨ੍ਹਾਂ ਦਾ ਕਿਸੇ ਅਤਿਵਾਦੀ ਸਮੂਹ ਨਾਲ ਸਬੰਧ ਹੈ।

Advertisement

Advertisement