For the best experience, open
https://m.punjabitribuneonline.com
on your mobile browser.
Advertisement

ਦਿੱਲੀ ਪੁਲੀਸ ਨੇ ‘ਆਪ’ ਨੂੰ ਭਾਜਪਾ ਹੈੱਡਕੁਆਰਟਰ ਦੇ ਘਿਰਾਓ ਤੋਂ ਰੋਕਿਆ

01:59 PM Jun 29, 2024 IST
ਦਿੱਲੀ ਪੁਲੀਸ ਨੇ ‘ਆਪ’ ਨੂੰ ਭਾਜਪਾ ਹੈੱਡਕੁਆਰਟਰ ਦੇ ਘਿਰਾਓ ਤੋਂ ਰੋਕਿਆ
ਫਾਈਲ ਫੋਟੋ।
Advertisement

ਨਵੀਂ ਦਿੱਲੀ, 29 ਜੂਨ
ਦਿੱਲੀ ਪੁਲੀਸ ਨੇ ਅੱਜ ਆਮ ਆਦਮੀ ਪਾਰਟੀ ਨੂੰ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰਨ ਤੋਂ ਰੋਕ ਦਿੱਤਾ। ਪੁਲੀਸ ਨੇ ਕਿਹਾ ਕਿ ‘ਆਪ’ ਨੇ ਘਿਰਾਓ ਲਈ ਲੋੜੀਂਦੀ ਮਨਜ਼ੂਰੀ ਨਹੀਂ ਲਈ। ‘ਆਪ’ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰੀ ਖਿਲਾਫ਼ ਅੱਜ ਸਵੇਰੇ 11:30 ਵਜੇ ਭਾਜਪਾ ਹੈੱਡਕੁਆਰਟਰ ਦੇ ਘਿਰਾਓ ਦਾ ਸੱਦਾ ਦਿੱਤਾ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਦਫ਼ਤਰ ਵੱਲ ਵਧਣ ਤੋਂ ਰੋਕਣ ਲਈ ਬੈਰੀਕੇਡਿੰਗ ਸਣੇ ਹੋਰ ਪ੍ਰਬੰਧ ਕੀਤੇ ਗਏ ਸਨ। -ਪੀਟੀਆਈ

Advertisement

Advertisement
Author Image

Advertisement
Advertisement
×