For the best experience, open
https://m.punjabitribuneonline.com
on your mobile browser.
Advertisement

ਮਹੂਆ ਮੋਇਤਰਾ ਖ਼ਿਲਾਫ਼ ਦਿੱਲੀ ਪੁਲੀਸ ਨੇ ਦਰਜ ਕੀਤੀ ਐੱਫਆਈਆਰ

06:59 AM Jul 08, 2024 IST
ਮਹੂਆ ਮੋਇਤਰਾ ਖ਼ਿਲਾਫ਼ ਦਿੱਲੀ ਪੁਲੀਸ ਨੇ ਦਰਜ ਕੀਤੀ ਐੱਫਆਈਆਰ
Advertisement
ਨਵੀਂ ਦਿੱਲੀ, 7 ਜੁਲਾਈ
ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ‘ਅਪਮਾਨਜਨਕ’ ਪੋਸਟ ਪਾਉਣ ਲਈ ਦਿੱਲੀ ਪੁਲੀਸ ਨੇ ਟੀਐੱਮਸੀ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਤ੍ਰਿਣਮੂਲ ਕਾਂਗਰਸ ਦੀ ਆਗੂ ਨੇ ਰੇਖਾ ਸ਼ਰਮਾ ਦੇ ਹਾਥਰਸ ਭਗਦੜ ਵਾਲੀ ਥਾਂ ਦਾ ਦੌਰਾ ਕਰਨ ਦਾ ਵੀਡੀਓ ਪੋਸਟ ਕਰਦਿਆਂ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਬਾਅਦ ’ਚ ਭਾਵੇਂ ਮਹੂਆ ਨੇ ਇਹ ਪੋਸਟ ਹਟਾ ਦਿੱਤੀ ਸੀ। ਮਹੂਆ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 79 ਤਹਿਤ ਕੇਸ ਦਰਜ ਕੀਤਾ ਗਿਆ ਹੈ ਜੋ ਮਹਿਲਾ ਦਾ ਅਪਮਾਨ ਕਰਨ ਲਈ ਬੋਲੇ ਗਏ ਸ਼ਬਦਾਂ, ਇਸ਼ਾਰੇ ਕਰਨ ਜਾਂ ਵਿਹਾਰ ਨਾਲ ਸਬੰਧਤ ਹੈ। ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਬੀਐੱਨਐੱਸ ਤਹਿਤ ਪਹਿਲੀ ਐੱਫਆਈਆਰ ਦਰਜ ਕੀਤੀ ਗਈ ਹੈ ਜੋ ਪਹਿਲੀ ਜੁਲਾਈ ਤੋਂ ਲਾਗੂ ਹੋਏ ਹਨ।
ਪੋਸਟ ’ਚ ਦਿਖਾਈ ਦੇ ਰਿਹਾ ਹੈ ਕਿ ਇਕ ਵਿਅਕਤੀ ਛਤਰੀ ਲੈ ਕੇ ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਪਿੱਛੇ ਚਲ ਰਿਹਾ ਹੈ। ਕੇਸ ਹੋਣ ’ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਕੌਮੀ ਤਰਜਮਾਨ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਹੁਣ ਮਹੂਆ ਮੋਇਤਰਾ ਨੂੰ ਪਾਰਟੀ ’ਚੋਂ ਕੱਢਣ ਲਈ ਟੀਐੱਮਸੀ ਮੁਖੀ ਮਮਤਾ ਬੈਨਰਜੀ ਨੂੰ ਕੌਣ ਰੋਕ ਰਿਹਾ ਹੈ। ਉਨ੍ਹਾਂ ‘ਇੰਡੀਆ’ ਗੱਠਜੋੜ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਕ ਮਹਿਲਾ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ’ਤੇ ਪ੍ਰਿਯੰਕਾ ਗਾਂਧੀ ਵਾਡਰਾ, ਪ੍ਰਿਯੰਕਾ ਚਤੁਰਵੇਦੀ, ‘ਆਪ’, ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਕਿਉਂ ਚੁੱਪ ਹਨ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਐੱਨਸੀਡਬਲਿਊ ਵੱਲੋਂ ਪੁਲੀਸ ਕਮਿਸ਼ਨਰ ਨੂੰ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਇਹ ਐੱਫਆਈਆਰ ਦਰਜ ਕੀਤੀ ਗਈ ਹੈ। ਐੱਫਆਈਆਰ ’ਚ ਕਿਹਾ ਗਿਆ ਹੈ ਕਿ ਮੋਇਤਰਾ ਵੱਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਮਹਿਲਾ ਕਮਿਸ਼ਨ ਕਰੜੀ ਆਲੋਚਨਾ ਕਰਦਾ ਹੈ।  -ਪੀਟੀਆਈ

ਮਹੂਆ ਨੇ ਦਿੱਲੀ ਪੁਲੀਸ ਨੂੰ ਦਿੱਤੀ ਸੀ ਚੁਣੌਤੀ

ਮਹਿਲਾ ਕਮਿਸ਼ਨ ਦੀ ਪੋਸਟ ’ਤੇ ਮਹੂਆ ਮੋਇਤਰਾ ਨੇ ਦਿੱਲੀ ਪੁਲੀਸ ਨੂੰ ਕਾਰਵਾਈ ਕਰਨ ਦੀ ਚੁਣੌਤੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਉਹ ਆਪਣੀ ਛਤਰੀ ਖੁਦ ਹੀ ਫੜ ਸਕਦੀ ਹੈ। ਉਸ ਨੇ ਰੇਖਾ ਸ਼ਰਮਾ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਕਈ ਸਕਰੀਨ ਸ਼ਾਟ ਵੀ ਸਾਂਝੇ ਕੀਤੇ ਸਨ ਅਤੇ ਕਿਹਾ ਕਿ ਉਸ ਖ਼ਿਲਾਫ਼ ਵੀ ਐੱਫਆਈਆਰ ਦਰਜ ਹੋਣੀ ਚਾਹੀਦੀ ਹੈ।
Advertisement
Advertisement
Author Image

sukhwinder singh

View all posts

Advertisement