Delhi Politics: ਕੇਜਰੀਵਾਲ ਵੱਲੋਂ ਪੁਜਾਰੀ-ਗ੍ਰੰਥੀ ਸਨਮਾਨ ਯੋਜਨਾ ਦਾ ਆਗ਼ਾਜ਼, ਮਰਘਟ ਵਾਲੇ ਬਾਬਾ ਮੰਦਰ ਦਾ ਕੀਤਾ ਦੌਰਾ
ਕੇਜਰੀਵਾਲ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ ਆਗਾਮੀ ਫਰਵਰੀ ਮਹੀਨੇ ਵਿੱਚ ਦਿੱਲੀ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਚੋਣਾਂ ਮੁੜ ਦਿੱਲੀ ਦੀ ਸੱਤਾ ਸੰਭਾਲਦੀ ਹੈ ਇਸ ਯੋਜਨਾ ਤਹਿਤ ਦਿੱਲੀ ਦੇ ਸਾਰੇ ਹਿੰਦੂ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਦਾ ਮਹੀਨਾਵਾਰ ਮਾਣਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦਿੱਲੀ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਦਿਨ ਇਹ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।
‘ਆਪ’ ਸੁਪਰੀਮੋ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) 'ਤੇ ਪਾਈ ਇੱਕ ਪੋਸਟ ਵਿੱਚ ਕਿਹਾ, "ਅੱਜ ਮਰਘਟ ਵਾਲੇ ਬਾਬਾ ਦੇ ਮੰਦਰ (ISBT) ਵਿਚ ਦਰਸ਼ਨ ਕੀਤੇ ਅਤੇ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੋਂ ਦੇ ਮਹੰਤ ਜੀ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਨਾਲ ਉਨ੍ਹਾਂ ਦਾ ਜਨਮ ਦਿਨ ਵੀ ਮਨਾਇਆ।"
आज मरघट वाले बाबा के मंदिर (ISBT) में दर्शन किए और पुजारी ग्रंथी सम्मान योजना का शुभारंभ किया। यहाँ के महंत जी का आज जन्मदिन है। उनके साथ जन्मदिन भी मनाया।
बीजेपी ने आज रजिस्ट्रेशन रोकने की पूरी कोशिश की। लेकिन भक्त को अपने भगवान से मिलने से कोई नहीं रोक सकता। pic.twitter.com/hRfvVQ1AxG
— Arvind Kejriwal (@ArvindKejriwal) December 31, 2024