Delhi polls: ‘ਆਪ’ ਵੱਲੋਂ ਦਿੱਲੀ ਚੋਣਾਂ ਲਈ ਉਮੀਦਵਾਰਾਂ ਦੀ ਆਖ਼ਰੀ ਸੂਚੀ ਵੀ ਜਾਰੀ
‘ਆਪ’ ਨੇ ਫਰਵਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ 38 ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ। ਇਸ ਵਿੱਚ ਕੇਜਰੀਵਾਲ ਨੂੰ ਨਵੀਂ ਦਿੱਲੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਨਾਲ ਹੀ ਕਾਲਕਾਜੀ ਤੋਂ ਮੁੱਖ ਮੰਤਰੀ ਆਤਿਸ਼ੀ ਨੂੰ ਮੁੜ ਉਮੀਦਵਾਰ ਬਣਾਇਆ ਗਿਆ ਹੈ। ਇਹ ਐਲਾਨ ਪਾਰਟੀ ਮੁਖੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਰਾਹੀਂ ਕੀਤਾ ਹੈ।
आज आम आदमी पार्टी ने सभी 70 सीटों पर अपने उम्मीदवार घोषित कर दिए। पार्टी पूरे आत्मविश्वास और पूरी तैयारी के साथ चुनाव लड़ रही है।
बीजेपी गायब है। उनके पास ना CM चेहरा है, ना टीम है, ना प्लानिंग है और ना दिल्ली के लिए कोई विज़न है। उनका केवल एक ही नारा है, केवल एक ही नीति है और… https://t.co/OQ4ehsfKHY
— Arvind Kejriwal (@ArvindKejriwal) December 15, 2024
ਕੇਜਰੀਵਾਲ ਨੇ ਕਈ ਮੌਕਿਆਂ 'ਤੇ ਇਨ੍ਹਾਂ ਚੋਣਾਂ ਵਿਚ ਕਾਂਗਰਸ ਨਾਲ ਕਿਸੇ ਵੀ ਗੱਠਜੋੜ ਤੋਂ ਇਨਕਾਰ ਕੀਤਾ ਹੈ, ਹਾਲਾਂਕਿ ਦੋਵੇਂ ਪਾਰਟੀਆਂ ਇੰਡੀਆ ਬਲਾਕ ਦਾ ਹਿੱਸਾ ਹਨ। ਕੌਮੀ ਰਾਜਧਾਨੀ ਵਿੱਚ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਉਣ ਦੀ ਆਪਣੀ ਮੁਹਿੰਮ ਤਹਿਤ 'ਆਪ' ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਸੂਚੀ ਮੁਤਾਬਕ ਵਾਤਾਵਰਨ ਮੰਤਰੀ ਗੋਪਾਲ ਰਾਏ ਬਾਬਰਪੁਰ ਹਲਕੇ ਤੋਂ, ਸਿਹਤ ਮੰਤਰੀ ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਸ਼ਕੂਰ ਬਸਤੀ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਮੰਤਰੀ ਰਘੁਵਿੰਦਰ ਸ਼ੌਕੀਨ ਅਤੇ ਮੁਕੇਸ਼ ਕੁਮਾਰ ਅਹਿਲਾਵਤ ਕ੍ਰਮਵਾਰ ਨਾਂਗਲੋਈ ਜਾਟ ਅਤੇ ਸੁਲਤਾਨਪੁਰ ਮਾਜਰਾ ਤੋਂ ‘ਆਪ’ ਉਮੀਦਵਾਰ ਹੋਣਗੇ।