ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Delhi POLLUTION: ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਪੱਧਰ ਪਿਛਲੇ ਅੱਠ ਸਾਲਾਂ ਵਿਚੋਂ ਸਭ ਤੋਂ ਵੱਧ

08:44 PM Dec 03, 2024 IST

ਨਵੀਂ ਦਿੱਲੀ, 3 ਦਸੰਬਰ
ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਪਾਬੰਦੀਆਂ ਦੇ ਬਾਵਜੂਦ ਹਵਾ ਪ੍ਰਦੂਸ਼ਣ ਬਰਕਰਾਰ ਹੈ। ਦਿੱਲੀ ਵਿਚ ਨਵੰਬਰ ਦੌਰਾਨ ਪੀਐਮ 2.5 ਦਾ ਔਸਤ ਪੱਧਰ 8 ਸਾਲਾਂ ਵਿੱਚ ਸਭ ਤੋਂ ਵੱਧ ਪੁੱਜ ਗਿਆ ਹੈ। ਇਸ ਬਾਰੇ ਖੁਲਾਸਾ ਸੈਂਟਰ ਫਾਰ ਰਿਸਰਚ ਆਨ ਐਨਰਜੀ ਐਂਡ ਕਲੀਨ ਏਅਰ (ਸੀਆਰਈਏ) ਦੀ ਇੱਕ ਰਿਪੋਰਟ ਤੋਂ ਹੋਇਆ ਜਿਸ ਵਿਚ ਕਿਹਾ ਗਿਆ ਹੈ ਕਿ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ ਨੂੰ ਲਾਗੂ ਕਰਨ ਦੇ ਬਾਵਜੂਦ ਨਵੰਬਰ ਵਿੱਚ ਦਿੱਲੀ ਦੀ ਪੀਐਮ 2.5 ਦੀ ਔਸਤ 249 ਮਾਈਕ੍ਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਤੱਕ ਵੱਧ ਗਈ ਹੈ ਜੋ 2017 ਤੋਂ ਬਾਅਦ ਸਭ ਤੋਂ ਵੱਧ ਹੈ। ਇਹ ਵੀ ਦੱਸਣਾ ਬਣਦਾ ਹੈ ਕਿ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਨਵੰਬਰ 2016 ਵਿੱਚ ਪੀਐਮ2.5 ਦਾ ਔਸਤ ਪੱਧਰ 254 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਰਿਕਾਰਡ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਪੀਐਮ 2.5 ਮਾਈਕਰੋਮੀਟਰ ਮਨੁੱਖੀ ਵਾਲਾਂ ਦੀ ਚੌੜਾਈ ਜਿੰਨੇ ਹੁੰਦੇ ਹਨ। ਇਹ ਇੰਨੇ ਛੋਟੇ ਹੁੰਦੇ ਹਨ ਕਿ ਇਹ ਫੇਫੜਿਆਂ ਵਿੱਚ ਧੁਰ ਅੰਦਰ ਤਕ ਦਾਖਲ ਹੋ ਸਕਦੇ ਹਨ ਅਤੇ ਇਹ ਖੂਨ ਦੇ ਪ੍ਰਵਾਹ ਵਿੱਚ ਦਾਖਲ ਹੋ ਕੇ ਸਿਹਤ ਸਬੰਧੀ ਵਿਕਾਰ ਪੈਦਾ ਕਰਦੇ ਹਨ। ਦੂਜੇ ਪਾਸੇ ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗ੍ਰੇਡਿਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਚੌਥੇ ਪੜਾਅ ਤਹਿਤ ਲਾਈਆਂ ਪਾਬੰਦੀਆਂ ਵਿਚ ਫਿਲਹਾਲ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਏਕਿਊਆਈ ਦਾ ਪੱਧਰ ਹੇਠਾਂ ਨਹੀਂ ਡਿੱਗਦਾ ਤਕ ਤਕ ਪਾਬੰਦੀਆਂ ਜਾਰੀ ਰਹਿਣਗੀਆਂ। ਦੱਸਣਾ ਬਣਦਾ ਹੈ ਕਿ ਦਿੱਲੀ-ਐਨਸੀਆਰ ਵਿਚ ਅਕਤੂਬਰ ਅਤੇ ਦਸੰਬਰ ਦਰਮਿਆਨ ਖੇਤਰ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਨਾਲ ਜੂਝਣਾ ਪੈਂਦਾ ਹੈ।

Advertisement

Advertisement