ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਵਿੱਚ 14 ਸਾਲਾਂ ਵਿੱਚ ਸਤੰਬਰ ਦੌਰਾਨ ਸਭ ਤੋਂ ਘੱਟ ਤਾਪਮਾਨ ਰਿਕਾਰਡ

09:45 AM Sep 20, 2024 IST
ਨਵੀਂ ਦਿੱਲੀ ਵਿੱਚ ਵੀਰਵਾਰ ਨੂੰ ਇੰਡੀਆ ਗੇਟ ਵਿਖੇ ਛਾਏ ਬੱਦਲਾਂ ਕਾਰਨ ਖੁਸ਼ਗਵਾਰ ਹੋਇਆ ਮੌਸਮ। ਦੱਸਣਯੋਗ ਹੈ ਿਕ ਪਿਛਲੇ ਦਿਨਾਂ ਵਿੱਚ ਮੀਂਹ ਪੈਣ ਕਾਰਨ ਰਾਜਧਾਨੀ ਦਾ ਤਾਪਮਾਨ ਕਾਫ਼ੀ ਹੇਠਾਂ ਆ ਗਿਆ ਹੈ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਸਤੰਬਰ
ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋਈ ਬਾਰਿਸ਼ ਕਰਕੇ ਦਿੱਲੀ ਵਿੱਚ ਪਾਰੇ ਦੀ ਗਿਰਾਵਟ ਕਾਰਨ ਸ਼ਹਿਰ ਵਿੱਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 21.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਹ 14 ਸਾਲਾਂ ਵਿੱਚ ਸਤੰਬਰ ਦੌਰਾਨ ਸਭ ਤੋਂ ਘੱਟ ਹੈ। ਪਿਛਲੇ ਅੰਕੜਿਆਂ ਅਨੁਸਾਰ ਵੀਰਵਾਰ ਦਾ ਘੱਟੋ-ਘੱਟ ਤਾਪਮਾਨ 14 ਸਾਲ ਪਹਿਲਾਂ ਦੇ 21.4 ਡਿਗਰੀ ਸੈਲਸੀਅਸ ਦੇ ਪਿਛਲੇ ਰਿਕਾਰਡ ਤੋਂ ਹੇਠਾਂ ਰਿਹਾ। ਅੰਕੜਿਆਂ ਅਨੁਸਾਰ ਦਿੱਲੀ ਵਿੱਚ ਇਸ ਸੀਜ਼ਨ ਵਿੱਚ ਹੁਣ ਤੱਕ 1,029.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ ਜੋ ਕਿ ਆਮ ਨਾਲੋਂ 67 ਫ਼ੀਸਦ ਵੱਧ ਹੈ। ਸਵੇਰੇ 8.30 ਵਜੇ ਨਮੀ ਦਾ ਪੱਧਰ 98 ਫ਼ੀਸਦੀ ਰਿਹਾ। ਏਕਿਊਆਈ 57 ਦੇ ਅੰਕੜੇ ਨਾਲ ‘ਤਸੱਲੀਬਖਸ਼’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਮੌਨਸੂਨ ਹੁਣ ਵਾਪਸੀ ਦੀ ਤਿਆਰੀ ਕਰ ਰਿਹਾ ਹੈ ਅਤੇ ਲੋਕ ਮੌਸਮ ਦਾ ਆਨੰਦ ਮਾਣ ਰਹੇ ਹਨ। ਦਿੱਲੀ ਦੇ ਕਈ ਇਲਾਕਿਆਂ ਵਿੱਚ ਸਵੇਰੇ ਗਰਜ ਨਾਲ ਮੀਂਹ ਪਿਆ।

Advertisement

Advertisement