For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੰਗੇ 2020: ਯੂਏਪੀਏ ਕੇਸ ’ਚ ਉਮਰ ਖ਼ਾਲਿਦ ਦੀ ਪਟੀਸ਼ਨ ’ਤੇ ਸੁਣਵਾਈ ਅੱਜ

07:22 AM Jul 22, 2024 IST
ਦਿੱਲੀ ਦੰਗੇ 2020  ਯੂਏਪੀਏ ਕੇਸ ’ਚ ਉਮਰ ਖ਼ਾਲਿਦ ਦੀ ਪਟੀਸ਼ਨ ’ਤੇ ਸੁਣਵਾਈ ਅੱਜ
Advertisement

ਨਵੀਂ ਦਿੱਲੀ, 21 ਜੁਲਾਈ
ਦਿੱਲੀ ਹਾਈ ਕੋਰਟ ਵੱਲੋਂ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਪਿਛਲੀ ਕਥਿਤ ਵੱਡੀ ਸਾਜ਼ਿਸ਼ ਨਾਲ ਸਬੰਧਤ ਇਕ ਯੂਏਪੀਏ ਮਾਮਲੇ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖ਼ਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਖ਼ਾਲਿਦ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਸਬੰਧੀ ਹੇਠਲੀ ਅਦਾਲਤ ਦੇ ਤਾਜ਼ਾ ਹੁਕਮਾਂ ਨੂੰ ਚੁਣੌਤੀ ਦਿੰਦੀ ਇਸ ਅਰਜ਼ੀ ’ਤੇ ਸੁਣਵਾਈ ਜਸਟਿਸ ਪ੍ਰਤਿਭਾ ਐੱਮ ਸਿੰਘ ਅਤੇ ਜਸਟਿਸ ਅਮਿਤ ਸ਼ਰਮਾ ਦੇ ਬੈਂਚ ਵੱਲੋਂ ਕੀਤੀ ਜਾਵੇਗੀ। ਫਰਵਰੀ 2020 ਵਿੱਚ ਹੋਏ ਹਮਲਿਆਂ ਦਾ ਮੁੱਖ ਸਾਜ਼ਿਸ਼ਕਾਰ ਹੋਣ ਦੇ ਦੋਸ਼ ਤਹਿਤ ਖ਼ਾਲਿਦ, ਸ਼ਰਜੀਲ ਇਮਾਮ ਅਤੇ ਹੋਰ ਕਈਆਂ ਖ਼ਿਲਾਫ਼ ਅਤਿਵਾਦ ਵਿਰੋਧੀ ਕਾਨੂੰਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਅਤੇ ਆਈਪੀਸੀ ਦੇ ਪ੍ਰਬੰਧਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਦੰਗਿਆਂ ਵਿੱਚ 53 ਵਿਅਕਤੀਆਂ ਦੀ ਮੌਤ ਹੋ ਗਈ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×