Delhi Riots 2020: ਹਾਈਕੋਰਟ ਵੱਲੋਂ ਖ਼ਾਲਿਦ ਸੈਫ਼ੀ ਦੀ ਪਟੀਸ਼ਨ ਖਾਰਜ, ਹੱਤਿਆ ਦੀ ਕੋਸ਼ਿਸ਼ ਦੇ ਦੋਸ਼ ਬਰਕਰਾਰ
ਨਵੀਂ ਦਿੱਲੀ, 5 ਨਵੰਬਰ
Delhi Riots 2020:ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕੋਰਟ ਯੂਨਾਈਟਿਡ ਅਗੇਂਸਟ ਹੇਟ ਦੇ ਸੰਸਥਾਪਕ ਖ਼ਾਲਿਦ ਸੈਫ਼ੀ ਖ਼ਿਲਾਫ਼ 2020 ਦੀ ਉੱਤਰ ਪੂਰਬੀ ਦਿੱਲੀ ਹਿੰਸਾ ਦੇ ਸਬੰਧ ਵਿੱਚ ਕਤਲ ਦੀ ਕੋਸ਼ਿਸ਼ ਦੇ ਦੋਸ਼ਾਂ ਨੂੰ ਸ਼ਾਮਲ ਕਰਨ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਸੈਫ਼ੀ ਜੋ ਸੀਏਏ ਵਿਰੋਧੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਪ੍ਰਮੁੱਖ ਕਾਰਕੁਨਾਂ ਵਿੱਚੋਂ ਇੱਕ ਸੀ, ਨੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਹ ਦਲੀਲ ਦਿੱਤੀ ਸੀ ਕਿ ਉਸ ਵਿਰੁੱਧ ਅਜਿਹੇ ਗੰਭੀਰ ਦੋਸ਼ ਲਗਾਉਣ ਦਾ ਕੋਈ ਆਧਾਰ ਨਹੀਂ ਹੈ।
ਹਾਲਾਂਕਿ ਜਸਟਿਸ ਮਨੋਜ ਕੁਮਾਰ ਓਹਰੀ ਦੀ ਬੈਂਚ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਨੇ ਸੈਫ਼ੀ ’ਤੇ ਕਤਲ ਦੀ ਕੋਸ਼ਿਸ਼ ਸਮੇਤ ਦੰਗਿਆਂ ਨਾਲ ਸਬੰਧਤ ਹੋਰ ਦੋਸ਼ਾਂ ਦੇ ਨਾਲ-ਨਾਲ 50 ਤੋਂ ਵੱਧ ਲੋਕਾਂ ਦੀ ਮੌਤ ਅਤੇ ਵਿਆਪਕ ਹਿੰਸਾ ਨਾਲ ਸਬੰਧਤ ਦੋਸ਼ ਲਗਾਉਣ ਲਈ ਕਾਫ਼ੀ ਆਧਾਰ ਪਾਇਆ ਸੀ।
ਖ਼ਾਲਿਦ ਸੈਫ਼ੀ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਧਾਰਾ 307 (ਹੱਤਿਆ ਦੀ ਕੋਸ਼ਿਸ਼) ਦੇ ਤਹਿਤ ਦੋਸ਼ ਲਾਗੂ ਨਹੀਂ ਹੋਣਾ ਚਾਹੀਦਾ, ਕਿਉਂਕਿ ਅਸਲਾ ਐਕਟ ਦੇ ਅਧੀਨ ਅਪਰਾਧਾਂ ਨੂੰ ਹਟਾ ਦਿੱਤਾ ਗਿਆ ਸੀ। ਬਚਾਅ ਪੱਖ ਨੇ ਅੱਗੇ ਦਾਅਵਾ ਕੀਤਾ ਕਿ ਕੋਈ ਹਥਿਆਰ ਬਰਾਮਦ ਨਹੀਂ ਕੀਤਾ ਗਿਆ ਸੀ। ਜਨਵਰੀ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਖ਼ਾਲਿਦ ਸੈਫ਼ੀ ਅਤੇ ਕਈ ਹੋਰਾਂ ਵਿਰੁੱਧ ਕਤਲ ਦੀ ਕੋਸ਼ਿਸ਼, ਦੰਗੇ ਕਰਨ ਅਤੇ ਗੈਰਕਾਨੂੰਨੀ ਇਕੱਠ ਕਰਨ ਦੇ ਦੋਸ਼ ਤੈਅ ਕੀਤੇ ਸਨ।
ਯੂਨਾਈਟਿਡ ਅਗੇਂਸਟ ਹੇਟ ਦੇ ਸੰਸਥਾਪਕ ਖਾਲਿਦ ਸੈਫੀ ਸਮੇਤ ਹੋਰ ਸਹਿ-ਮੁਲਜ਼ਮਾਂ ਵੱਲੋਂ ਦਾਇਰ ਇਸੇ ਤਰ੍ਹਾਂ ਦੀਆਂ ਪਟੀਸ਼ਨਾਂ ’ਤੇ ਨਾਲ ਜਸਟਿਸ ਨਵੀਨ ਚਾਵਲਾ ਅਤੇ ਸ਼ਲਿੰਦਰ ਕੌਰ ਦੇ ਬੈਂਚ ਵੱਲੋਂ ਸੋਮਵਾਰ ਨੂੰ ਦੁਬਾਰਾ ਸੁਣਵਾਈ ਕੀਤੀ ਜਾਣੀ ਸੀ। ਹਾਲਾਂਕਿ ਬੈਂਚ ਸੁਣਵਾਈ ਦੀ ਆਖਰੀ ਮਿਤੀ ’ਤੇ ਇਕੱਠਾ ਨਹੀਂ ਹੋਇਆ ਅਤੇ ਜ਼ਮਾਨਤ ਪਟੀਸ਼ਨਾਂ ਦੀ ਸੁਣਵਾਈ 25 ਨਵੰਬਰ, 2024 ਲਈ ਮੁਲਤਵੀ ਕਰ ਦਿੱਤੀ ਗਈ। -ਏਐੱਨਆਈ