ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੰਗੇ-2020: ਅਦਾਲਤ ਨੇ 10 ਵਿਅਕਤੀਆਂ ਨੂੰ ਅੱਗਜ਼ਨੀ ਦੇ ਦੋਸ਼ਾਂ ਤੋਂ ਬਰੀ ਕੀਤਾ

10:24 PM Sep 13, 2024 IST

ਦਿੱਲੀ, 13 ਸਤੰਬਰ

Advertisement

ਦਿੱਲੀ ਦੀ ਇੱਕ ਅਦਾਲਤ ਨੇ  2020 ਦੇ ਉੱਤਰ ਪੂਰਬੀ ਦਿੱਲੀ ਦੰਗਿਆਂ ਦੇ ਕੇਸ ’ਚ ਅੱਜ 10 ਵਿਅਕਤੀਆਂ ਨੂੰ ਗ਼ੈਰਕਾਨੂੰਨੀ ਇਕੱਠ ਅਤੇ ਅੱਗਜ਼ਨੀ ਸਣੇ ਕਈ ਹੋਰ ਦੋਸ਼ਾਂ ’ਚੋਂ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਤਿੰਨ ਪੁਲੀਸ ਮੁਲਾਜ਼ਮ ਗਵਾਹਾਂ ਦੀ ਗਵਾਹੀ ’ਤੇ ਯਕੀਨ ਕਰਨਾ ਠੀਕ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜਾਂਚ ਅਧਿਕਾਰੀ ਅਤੇ ਤਿੰਨ ਪੁਲੀਸ ਮੁਲਾਜ਼ਮਾਂ ਵੱਲੋਂ ਮੁਲਜ਼ਮਾਂ ਦੀ ਪਛਾਣ ਸਬੰਧੀ ਕੀਤਾ ਗਿਆ ‘ਫਰਜ਼ੀ ਦਾਅਵਾ’ ਵੀ ਖਦਸ਼ਾ ਪੈਦਾ ਕਰਦਾ ਹੈ। ਵਧੀਕ ਸੈਸ਼ਨ ਜੱਜ ਪੁਲਸਤਯਾ ਪਰਾਮਚਲਾ ਨੇ ਇਹ ਫ਼ੈਸਲਾ 10 ਮੁਲਜ਼ਮਾਂ ਜਿਨ੍ਹਾਂ ’ਤੇ ਕਈ ਅਪਰਾਧਾਂ ਦੇ ਦੋਸ਼ ਹੇਠ ਗੋਕਲਪੁਰੀ ਥਾਣੇ ’ਚ ਕੇਸ ਦਰਜ ਕੀਤਾ ਗਿਆ ਸੀ, ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਕਰਦਿਆਂ ਸੁਣਾਇਆ। -ਪੀਟੀਆਈ

Advertisement
Advertisement