ਦਿੱਲੀ ਦੰਗੇ-2020: ਦਿੱਲੀ ਹਾਈ ਕੋਰਟ ਸੋਮਵਾਰ ਨੂੰ ਕਰੇਗੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ
03:21 PM Oct 06, 2024 IST
Advertisement
ਨਵੀਂ ਦਿੱਲੀ, 6 ਅਕਤੂਬਰ
Advertisement
ਦਿੱਲੀ ਹਾਈ ਕੋਰਟ ਉੁੱਤਰੀ ਪੂਰਬੀ ਦਿੱਲੀ ’ਚ 2020 ’ਚ ਹੋਏ ਫਿਰਕੂ ਦੰਗਿਆਂ ਦੀ ਕਥਿਤ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਯੂਏਪੀਏ ਤਹਿਤ ਗ੍ਰਿਫ਼ਤਾਰ ਜੇਐੇੱਨਯੁੂ (ਜਵਾਹਰਲਾਲ ਨਹਿਰੂ ਯੂਨੀਵਰਸਿਟੀ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ 7 ਅਕਤੂਬਰ ਨੂੰ ਸੁਣਵਾਈ ਕਰੇਗੀ। ਮਾਮਲਿਆਂ ’ਚ ਸਹਿ ਮੁਲਜ਼ਮ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਅਤੇ ਗੁਲਫਿਸ਼ਾ ਫਾਤਿਮਾ, ‘ਯੂਨਾਈਟਿਡ ਅਗੇਂਸਟ ਹੇਟ’ ਦੇ ਬਾਨੀ ਖਾਲਿਦ ਸੈਫੀ ਅਤੇ ਹੋਰਨਾਂ ਦੀਆਂ ਜ਼ਮਾਨਤ ਅਰਜ਼ੀਆਂ ਵੀ ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਸੁਰੇਸ਼ ਕੁਮਾਰ ਕੈਤ ਦੀ ਅਗਵਾਈ ਵਾਲੇ ਬੈਂਚ ਅੱਗੇ ਨਵੇਂ ਸਿਰੇ ਤੋਂ ਸੁਣਵਾਈ ਲਈ ਸੂਚੀਬੱਧ ਕੀਤੀਆਂ ਗਈਆਂ ਹਨ। ਉਕਤ ਦੰਗਿਆਂ ’ਚ 53 ਵਿਅਕਤੀ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖਮੀ ਹੋਏ ਸਨ। ਦਿੱਲੀ ਪੁਲੀਸ ਨੇ ਖਾਲਿਦ ਨੂੰ ਸਤੰਬਰ 2020 ’ਚ ਗ੍ਰਿਫ਼ਤਾਰ ਕੀਤਾ ਸੀ। ਉਸ ਨੇ 28 ਮਈ ਨੂੰ ਹੇਠਲੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਦੇ ਹੁਕਮ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। -ਪੀਟੀਆਈ
Advertisement
Advertisement