ਦਿੱਲੀ ਦੰਗੇ: ਸੱਜਣ ਕੁਮਾਰ ਖ਼ਿਲਾਫ਼ ਕੇਸ ਵਿੱਚ ਬਹਿਸ ਮੁਕੰਮਲ
02:45 PM Oct 24, 2024 IST
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 24 ਅਕਤੂਬਰ
1984 Anti-Sikh riots case: ਦਿੱਲੀ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊੁਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਮੁਕੰਮਲ ਕਰ ਲਈ। ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਨੂੰ ਉਸ ਫੈਸਲੇ ਦੀ ਕਾਪੀ ਦਾਖ਼ਲ ਕਰਨ ਲਈ ਕਿਹਾ ਹੈ ਜਿਸ 'ਤੇ ਉਹ ਭਰੋਸਾ ਕਰ ਰਹੇ ਹਨ।
ਮਾਮਲਾ ਹਾਲੇ ਅਦਾਲਤ ਵੱਲੋਂ ਲੋੜੀਂਦੇ ਸਪੱਸ਼ਟੀਕਰਨ ਲਈ ਰੱਖਿਆ ਗਿਆ ਹੈ। ਇਸ ਤਰ੍ਹਾਂ ਸੱਜਣ ਕੁਮਾਰ ਖ਼ਿਲਾਫ਼ ਜਾਰੀ ਅਦਾਲਤੀ ਕਾਰਵਾਈ ਦਾ ਇਕ ਪੜਾਅ ਪੂਰਾ ਹੋ ਗਿਆ ਹੈ।
ਇਹ ਮਾਮਲਾ 1 ਨਵੰਬਰ, 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਦੰਗਿਆਂ ਦੌਰਾਨ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕੀਤੇ ਗਏ ਕਤਲ ਨਾਲ ਸਬੰਧਤ ਹੈ। ਇਹ ਜਾਣਕਾਰੀ ਖ਼ਬਰ ਏਜੰਸੀ ਏਐੱਨਆਈ ਨੇ ਆਪਣੇ ‘ਐਕਸ’ ਖ਼ਾਤੇ ਉਤੇ ਪਾਈ ਇਕ ਪੋਸਟ ਰਾਹੀਂ ਦਿੱਤੀ ਹੈ।
Advertisement
Advertisement
Advertisement