ਦਿੱਲੀ ਦੰਗੇ: ਹਾਈ ਕੋਰਟ ਨੇ ਯੂਏਪੀਏ ਕੇਸ ਵਿੱਚ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ ’ਤੇ ਪੁਲੀਸ ਤੋਂ ਜਵਾਬ ਮੰਗਿਆ
01:47 PM Jul 24, 2024 IST
Advertisement
ਨਵੀਂ ਦਿੱਲੀ, 24 ਜੁਲਾਈ
ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਦੇ ਦੰਗਿਆਂ ਪਿੱਛੇ ਕਥਿਤ ਵੱਡੀ ਸਾਜ਼ਿਸ਼ ਨਾਲ ਸਬੰਧਤ ਯੂਏਪੀਏ ਕੇਸ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ ’ਤੇ ਸਿਟੀ ਪੁਲੀਸ ਦਾ ਪੱਖ ਮੰਗਿਆ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਗਿਰੀਸ਼ ਕਠਪਾਲੀਆ ਦੇ ਬੈਂਚ ਨੇ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਅਤੇ ਏਜੰਸੀ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਅਦਾਲਤ ਨੇ 29 ਅਗਸਤ ਨੂੰ ਸੁਣਵਾਈ ਲਈ ਖਾਲਿਦ ਦੀ ਜ਼ਮਾਨਤ ਪਟੀਸ਼ਨ ਦੇ ਨਾਲ-ਨਾਲ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਸਮੇਤ ਮਾਮਲੇ ਦੇ ਹੋਰ ਸਹਿ-ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਸੂਚੀਬੱਧ ਕੀਤਾ। -ਪੀਟੀਆਈ
Advertisement
Advertisement
Advertisement