For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੰਗੇ: ਸ਼ਰਜੀਲ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਨੂੰ ਨੋਟਿਸ

06:59 AM Mar 12, 2024 IST
ਦਿੱਲੀ ਦੰਗੇ  ਸ਼ਰਜੀਲ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਨੂੰ ਨੋਟਿਸ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਮਾਰਚ
ਦਿੱਲੀ ਹਾਈ ਕੋਰਟ ਨੇ ਦੇਸ਼ਧ੍ਰੋਹ ਅਤੇ ਗੈਰਕਾਨੂੰਨੀ ਗਤੀਵਿਧੀਆਂ (ਯੂਏਪੀਏ) ਦੇ ਦੋਸ਼ਾਂ ਸਣੇ 2020 ਦੇ ਫਿਰਕੂ ਦੰਗਿਆਂ ਦੇ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਦੀ ਪਟੀਸ਼ਨ ’ਤੇ ਅੱਜ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਮਨੋਜ ਜੈਨ ਦੇ ਬੈਂਚ ਨੇ ਹੇਠਲੀ ਅਦਾਲਤ ਦੇ ਉਸ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਨ ਦੇ ਹੁਕਮਾਂ ਖ਼ਿਲਾਫ਼ ਇਮਾਮ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਦੇ ਅੰਦਰ-ਅੰਦਰ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਸੁਣਵਾਈ ਅਪਰੈਲ ਲਈ ਸੂਚੀਬੱਧ ਕੀਤੀ ਹੈ। ਸ਼ਰਜੀਲ ਤਰਫ਼ੋਂ ਪੇਸ਼ ਵਕੀਲ ਨੇ ਕਿਹਾ ਕਿ ਹੇਠਲੀ ਅਦਾਲਤ ਨੇ ਉਸ ਨੂੰ ਗਲਤ ਢੰਗ ਨਾਲ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਜਦਕਿ ਉਹ ਇਸ ਮਾਮਲੇ ਵਿੱਚ ਦੋਸ਼ੀ ਸਾਬਤ ਹੋਣ ’ਤੇ ਮਿਲਣ ਵਾਲੀ ਅੱਧੀ ਤੋਂ ਵੱਧ ਸਜ਼ਾ ਜੇਲ੍ਹ ਵਿੱਚ ਕੱਟ ਚੁੱਕਾ ਹੈ। ਜ਼ਿਕਰਯੋਗ ਹੈ ਕਿ 17 ਫਰਵਰੀ ਨੂੰ ਹੇਠਲੀ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਮੁਲਜ਼ਮ ਦਾ ਹਿਰਾਸਤ ਵਿੱਚ ਰਹਿਣਾ ਜ਼ਰੂਰੀ ਹੈ ਅਤੇ ਉਸ ਨੂੰ ਰਾਹਤ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਪਹਿਲਾਂ ਵੀ ਸ਼ਰਜੀਲ ਦੀਆਂ ਕਈ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ। ਇਹ ਮਾਮਲਾ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰਾਸ਼ਟਰੀ ਰਾਜਧਾਨੀ ਦੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਅਤੇ ਜਾਮੀਆ ਖੇਤਰ ਵਿੱਚ ਉਸ ਵੱਲੋਂ ਦਿੱਤੇ ਕਥਿਤ ਭੜਕਾਊ ਭਾਸ਼ਣਾਂ ਨਾਲ ਸਬੰਧਤ ਹੈ। ਸ਼ਰਜੀਲ ਇਮਾਮ 28 ਜਨਵਰੀ 2020 ਤੋਂ ਨਿਆਂਇਕ ਹਿਰਾਸਤ ਵਿੱਚ ਹੈ।

Advertisement

Advertisement
Author Image

joginder kumar

View all posts

Advertisement
Advertisement
×